ਫੜ੍ਹੇ ਜਾਣ ਮਗਰੋਂ ਬੋਲੀ ਚਿੱਟਾ ਵੇਚਣ ਵਾਲੀ ਔਰਤ, ਮੈਂ ਇਕੱਲੀ ਨਹੀਂ ਵੇਚਦੀ, ਸਗੋਂ...

Wednesday, Nov 27, 2024 - 04:09 PM (IST)

ਜਲਾਲਾਬਾਦ : ਜਲਾਲਾਬਾਦ ਦੀ ਸਦਰ ਥਾਣਾ ਪੁਲਸ ਨੇ ਪਿੰਡ ਹਜਾਰਾ ਰਾਮ ਸਿੰਘ ਵਾਲਾ ਤੋਂ ਇਕ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਸ਼ੀ ਔਰਤ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਦੋਂ ਕਿ ਗ੍ਰਿਫ਼ਤਾਰ ਔਰਤ ਦਾ ਕਹਿਣਾ ਹੈ ਕਿ ਪਹਿਲਾਂ ਉਹ ਸ਼ਰਾਬ ਵੇਚਦੀ ਸੀ, ਜਿਸ ਤੋਂ ਬਾਅਦ ਉਹ ਚਿੱਟਾ ਵੇਚਣ ਲੱਗੀ ਅਤੇ ਉਹ ਇਕੱਲੀ ਨਹੀਂ, 36 ਘਰ ਚਿੱਟਾ ਵੇਚਦੇ ਹਨ।

ਇਹ ਵੀ ਪੜ੍ਹੋ : ਪੰਜਾਬੀਓ! ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਰਹੋ ਤਿਆਰ, ਮੌਸਮ ਵਿਭਾਗ ਦੀ ਆ ਗਈ ਵੱਡੀ Update

ਪ੍ਰਾਪਤ ਜਾਣਕਾਰੀ ਮੁਤਾਬਕ ਪੁਲਸ ਨੇ ਪਿੰਡ ਹਜਾਰਾ ਰਾਮ ਸਿੰਘ ਵਾਲਾ ਤੋਂ ਮਹਿਲਾ ਤਸਕਰ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦੋਂ ਥਾਣਾ ਸਦਰ ਦੇ ਐੱਸ. ਐੱਚ. ਓ. ਪੁਲਸ ਪਾਰਟੀ ਨਾਲ ਗਸ਼ਤ 'ਤੇ ਸਨ। ਉਹ ਪਿੰਡ ਹਜਾਰਾ ਰਾਮ ਸਿੰਘ ਵਾਲਾ ਪੁੱਜੇ ਤਾਂ ਇਕ ਔਰਤ ਨੇ ਪੁਲਸ ਦੀ ਗੱਡੀ ਦੇਖ ਕੇ ਆਪਣੇ ਹੱਥ 'ਚ ਫੜ੍ਹਿਆ ਲਿਫ਼ਾਫ਼ਾ ਸੁੱਟ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਜਦੋਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਔਰਤ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਿਗਮ ਚੋਣਾਂ 'ਚ ਕਾਂਗਰਸ ਦੀਆਂ ਟਿਕਟਾਂ ਲਈ ਮਾਰੋਮਾਰੀ, 250 ਤੋਂ ਪਾਰ ਹੋਇਆ ਦਾਅਵੇਦਾਰਾਂ ਦਾ ਅੰਕੜਾ

ਪੁਲਸ ਦੇ ਮੁਤਾਬਕ ਫੜ੍ਹੀ ਗਈ ਔਰਤ ਖ਼ਿਲਾਫ਼ ਪਹਿਲਾਂ ਐਕਸਾਈਜ਼ ਐਕਟ ਦੇ ਮੁਕੱਦਮੇ ਦਰਜ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਮਹਿਲਾ ਤਸਕਰ ਨੇ ਮੰਨਿਆ ਕਿ ਉਹ ਪਿਛਲੇ 7 ਮਹੀਨਿਆਂ ਤੋਂ ਚਿੱਟਾ ਵੇਚ ਰਹੀ ਹੈ ਅਤੇ ਨਸ਼ਾ ਪਿੰਡ ਤੋਂ ਹੀ ਖ਼ਰੀਦਦੀ ਆ ਰਹੀ ਹੈ। ਇੰਨਾ ਹੀ ਨਹੀਂ, ਉਸ ਨੇ ਇਹ ਵੀ ਦੱਸਿਆ ਕਿ ਪਹਿਲਾਂ ਉਹ ਸ਼ਰਾਬ ਦਾ ਧੰਦਾ ਕਰਦੀ ਸੀ। ਉਸ ਦਾ ਪਤੀ ਸ਼ਰਾਬੀ ਹੈ ਅਤੇ ਇਸ ਕਰਕੇ ਉਹ ਇਹ ਕੰਮ ਕਰ ਰਹੀ ਹੈ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਆਪਣੇ ਕੀਤੇ ਦਾ ਉਸ ਨੂੰ ਕੋਈ ਪਛਤਾਵਾ ਹੈ ਤਾਂ ਉਸ ਨੇ ਕਿਹਾ ਕਿ ਹੁਣ ਮੇਰੇ ਬੱਚੇ ਰੁਲ੍ਹ ਜਾਣਗੇ। ਔਰਤ ਦਾ ਕਹਿਣਾ ਹੈ ਕਿ ਉਹ ਇਕੱਲੀ ਨਹੀਂ, ਜੋ ਇਸ ਕਾਰੋਬਾਰ 'ਚ ਸ਼ਾਮਲ ਹੈ, ਸਗੋਂ ਉਸ ਦੇ ਪਿੰਡ 'ਚ 36 ਘਰ ਅਜਿਹੇ ਹਨ, ਜੋ ਚਿੱਟਾ ਵੇਚਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News