18.25 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
Saturday, Feb 22, 2025 - 12:20 PM (IST)

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਕ੍ਰਾਈਮ ਸੈੱਲ ਨੇ ਵੀਰਵਾਰ ਰਾਤ ਔਰਤ ਨੂੰ 18.25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਸੈਕਟਰ-56 ਸਥਿਤ ਈ. ਡਬਲਿਊ. ਐੱਸ. ਫਲੈਟ ਦੀ ਰਹਿਣ ਵਾਲੀ ਨੀਨਾ ਰਾਣੀ (55) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਪੁਲਸ ਮੁਤਾਬਕ ਮੁਲਜ਼ਮ ਘਰਾਂ ’ਚ ਕੰਮ ਕਰਦੀ ਹੈ। ਹਾਲਾਂਕਿ ਉਸ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।
ਪੁਲਸ ਨੇ ਦੱਸਿਆ ਕਿ ਵੀਰਵਾਰ ਰਾਤ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਟੀਮ ਸੈਕਟਰ-56 ’ਚ ਗਸ਼ਤ ਕਰ ਰਹੀ ਸੀ ਤੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੁਲਜ਼ਮ ਨੂੰ ਹੱਥ ’ਚ ਬੈਗ ਲੈ ਕੇ ਆਉਂਦਿਆਂ ਦੇਖਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਬੈਗ ਦੀ ਤਲਾਸ਼ੀ ਲਈ ਤਾਂ 18.25 ਗ੍ਰਾਮ ਹੈਰੋਇਨ ਮਿਲੀ।