ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ''ਚ 15 ਨਾਮਜ਼ਦ

09/02/2017 7:03:01 PM

ਹੁਸ਼ਿਆਰਪੁਰ(ਅਸ਼ਵਨੀ)— ਥਾਣਾ ਮੇਹਟੀਆਣਾ ਦੇ ਅਧੀਨ ਆਉਂਦੇ ਪਿੰਡ ਹਰਖੋਵਾਲ ਦੀ ਇਕ ਔਰਤ ਕਸ਼ਮੀਰ ਕੌਰ ਪਤਨੀ ਰਜਿੰਦਰ ਸਿੰਘ ਨੂੰ ਕੁੱਟਮਾਰ ਕਰਕੇ ਜ਼ਖਮੀ ਕੀਤੇ ਜਾਣ ਦੀ ਘਟਨਾ ਦੇ ਸਬੰਧ 'ਚ ਪੁਲਸ ਨੇ 15 ਵਿਅਕਤੀਆਂ ਖਿਲਾਫ ਧਾਰਾ 323, 452, 354, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਕਸ਼ਮੀਰ ਕੌਰ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਕਿ 31 ਅਗਸਤ ਦੀ ਸ਼ਾਮ ਨੂੰ ਕਰੀਬ 6 ਵਜੇ ਉਹ ਘਰ 'ਚ ਖਾਣਾ ਬਣਾ ਰਹੀ ਸੀ ਤਾਂ ਗੁਰਸ਼ਰਨ ਸਿੰਘ, ਉਸਦੇ ਭਰਾ ਸਰਜੋਤ ਸਿੰਘ ਪੁਤਰਾਨ ਸ਼ੌਕੀਨ ਸਿੰਘ, ਇਨ੍ਹਾਂ ਦੀ ਮਾਤਾ ਕੁਲਵੰਤ ਕੌਰ, ਅਮਰਦੀਪ ਸਿੰਘ ਅਤੇ ਕਾਕਾ ਨੇ ਹੋਰ 10 ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਰੌਲਾ ਪਾਉਣ 'ਤੇ ਦੋਸ਼ੀ ਉਥੋਂ ਫਰਾਰ ਹੋ ਗਏ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News