ਪਤੀ ਨੂੰ ਦੂਜੀ ਔਰਤ ਨਾਲ ਗੱਲਬਾਤ ਕਰਨ ਤੋਂ ਰੋਕਣ ''ਤੇ ਸਹੁਰਿਆਂ ਨੇ ਕੀਤੀ ਕੁੱਟਮਾਰ

Saturday, Jun 15, 2024 - 03:38 PM (IST)

ਪਤੀ ਨੂੰ ਦੂਜੀ ਔਰਤ ਨਾਲ ਗੱਲਬਾਤ ਕਰਨ ਤੋਂ ਰੋਕਣ ''ਤੇ ਸਹੁਰਿਆਂ ਨੇ ਕੀਤੀ ਕੁੱਟਮਾਰ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਤੇ ਨਨਾਣ 'ਤੇ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਜੈਦੀਪ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਹਰਲੀਨ ਅਰੋੜਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਤੀ ਕਪਿਲ ਪਸਰੀਚਾ, ਸੱਸ ਵਿਨੋਦ ਕੁਮਾਰੀ ਅਤੇ ਨਨਾਣ ਬਬਲੀ ਸਹਿਗਲ ਨੇ ਉਸ ਨਾਲ ਕੁੱਟਮਾਰ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹਸਪਤਾਲਾਂ ਦੀ ਹੈਰਾਨ ਕਰਦੀ ਰਿਪੋਰਟ, ਪੂਰੀ ਖ਼ਬਰ ਜਾਣ ਉੱਡਣਗੇ ਹੋਸ਼

ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਬਾਹਰ ਕਿਸੇ ਹੋਰ ਔਰਤ ਨਾਲ ਗੱਲਬਾਤ ਹੈ, ਜਿਸ ਦਾ ਉਹ ਵਿਰੋਧ ਕਰਦੀ ਹੈ। ਇਸ ਕਾਰਨ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News