ਇਨਸਾਨੀਅਤ ਸ਼ਰਮਸਾਰ: ਬਜ਼ੁਰਗ ਮਹਿਲਾ ਦੀ ਡੰਡਿਆਂ ਨਾਲ ਕੁੱਟਮਾਰ, ਵੀਡੀਓ ਵਾਇਰਲ

Wednesday, Sep 11, 2019 - 06:48 PM (IST)

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ 'ਚੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਬਜ਼ੁਰਗ ਮਹਿਲਾ ਦੀ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਹੈ, ਜਿਸ ਦੀ ਸ਼ਿਕਾਇਤ ਮਹਿਲਾ ਨੇ ਪੁਲਸ ਨੂੰ ਕੀਤੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਪੈਂਦੇ ਪਿੰਡ ਚੋਹਾਲ 'ਚ ਬਜ਼ੁਰਗ ਮਹਿਲਾ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਕੁਝ ਲੋਕ ਉਸ ਦੀ 2 ਕਨਾਲ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਸ ਨੇ ਦੱਸਿਆ ਕਿ ਉਸ ਦੀ ਜ਼ਮੀਨ 'ਤੇ ਉਕਤ ਵਿਅਕਤੀਆਂ ਨੇ ਜੀ. ਸੀ. ਬੀ. ਮਸ਼ੀਨ ਲਗਾ ਕੇ ਖੋਦਾਈ ਕਰਨੀ ਚਾਲੂ ਕਰ ਦਿੱਤੀ।

PunjabKesari

ਉਸ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਮਹਿਲਾ ਨੇ ਜ਼ਮੀਨ ਦੀ ਖੋਦਾਈ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਡੰਡਿਆਂ ਨਾਲ ਕੁੱਟਮਾਰ ਕਰ ਦਿੱਤੀ। ਕੁੱਟਮਾਰ ਦੀ ਕਿਸੇ ਵੱਲੋਂ ਵੀਡੀਓ ਬਣਾ ਲਈ ਗਈ, ਜੋਕਿ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਬਜ਼ੁਰਗ ਮਹਿਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ 2 ਬੇਟੇ ਹਨ, ਜਿਨ੍ਹਾਂ 'ਚੋਂ ਇਕ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ। ਦੂਜਾ ਬੇਟਾ ਕੁਝ ਦਿਨ ਪਹਿਲਾਂ ਹੀ ਵਿਦੇਸ਼ ਗਿਆ ਹੈ, ਜਿਸ ਦੇ ਚਲਦਿਆਂ ਇਨ੍ਹਾਂ ਦੇ ਕਬਜ਼ਾ ਕਰਨ ਵਾਲਿਆਂ ਦੇ ਹੌਸਲੇ ਵੱਧ ਗਏ ਹਨ। ਉਸ ਨੇ ਦਰਖਾਸਤ ਦੇ ਕੇ ਐੱਸ. ਐੱਸ. ਪੀ. ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।


author

shivani attri

Content Editor

Related News