ਸਿਰਫਿਰੇ ਆਸ਼ਿਕ ਦਾ ਸ਼ਰਮਨਾਕ ਕਾਰਾ, ਵਿਆਹ ਲਈ ਮਨ੍ਹਾ ਕਰਨ 'ਤੇ ਥਾਪੀ ਨਾਲ ਪਾੜਿਆ ਵਿਆਹੁਤਾ ਦਾ ਸਿਰ

Sunday, Nov 01, 2020 - 10:58 AM (IST)

ਸਿਰਫਿਰੇ ਆਸ਼ਿਕ ਦਾ ਸ਼ਰਮਨਾਕ ਕਾਰਾ, ਵਿਆਹ ਲਈ ਮਨ੍ਹਾ ਕਰਨ 'ਤੇ ਥਾਪੀ ਨਾਲ ਪਾੜਿਆ ਵਿਆਹੁਤਾ ਦਾ ਸਿਰ

ਜਲੰਧਰ (ਸ਼ੋਰੀ)— ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਇਕ ਵਿਆਹੀ ਜਨਾਨੀ 'ਤੇ ਬੁਰੀ ਨਜ਼ਰ ਰੱਖਣ ਵਾਲੇ ਇਕ ਨੌਜਵਾਨ ਨੇ ਉਸ ਨੂੰ ਪਹਿਲਾਂ ਪਤੀ ਨੂੰ ਛੱਡ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ ਅਤੇ ਜਦੋਂ ਮਨ੍ਹਾ ਕਰ ਦਿੱਤਾ ਤਾਂ ਉਸ ਦੇ ਸਿਰ 'ਚ ਥਾਪੀ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ ਸਬੰਧੀ ਪੇਸ਼ ਕੀਤੇ ਚਲਾਨ 'ਚ ਹੋਏ ਵੱਡੇ ਖੁਲਾਸੇ
ਜ਼ਖ਼ਮੀ ਹਾਲਤ 'ਚ ਜਨਾਨੀ ਨੂੰ ਉਸ ਦੇ ਪਤੀ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਨਾਲ ਹੀ ਉਸ ਦੀ ਐੱਮ. ਐੱਲ. ਆਰ. ਵੀ ਕਟਵਾ ਦਿੱਤੀ। ਜ਼ਖ਼ਮੀ ਬਬਲੀ ਪਤਨੀ ਨਰੇਸ਼ ਕੁਮਾਰ ਨਿਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇ ਦੱਸਿਆ ਕਿ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਉਸ 'ਤੇ ਬੁਰੀ ਨਜ਼ਰ ਰੱਖਦਾ ਹੈ ਅਤੇ ਬੀਤੇ ਦਿਨ ਵੀ ਉਸ ਦਾ ਰਸਤਾ ਰੋਕ ਕੇ ਉਸ ਨੂੰ ਕਿਹਾ ਕਿ ਉਹ ਆਪਣੇ ਪਤੀ ਨੂੰ ਛੱਡ ਕੇ ਉਸ ਨਾਲ ਵਿਆਹ ਕਰਵਾ ਲਵੇ ਪਰ ਉਸ ਨੇ ਲੜਕੇ ਨੂੰ ਝਿੜਕਦੇ ਹੋਏ ਮਨ੍ਹਾ ਕਰ ਦਿੱਤਾ।

ਇਹ ਵੀ ਪੜ੍ਹੋ: ਦਲਿਤ ਵਿਦਿਆਰਥੀਆਂ ਨੂੰ ਕੈਪਟਨ ਦੀ ਵੱਡੀ ਸੌਗਾਤ, ਪੋਸਟ ਮ੍ਰੈਟਿਕ ਸਕਾਲਰਸ਼ਿਪ ਕੀਤੀ ਲਾਂਚ

ਇਸ ਗੱਲ ਦੀ ਰੰਜਿਸ਼ ਰੱਖਦੇ ਹੋਏ ਉਕਤ ਲੜਕੇ ਨੇ ਸ਼ਨੀਵਾਰ ਉਸ ਦੇ ਥਾਪੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ। ਉਥੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸ. ਅਨਿਲ ਕੁਮਾਰ ਨੇ ਕਿਹਾ ਕਿ ਉਹ ਇਲਾਕੇ ਵਿਚ ਗੁੰਡਾਗਰਦੀ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ: ਮਕਸੂਦਾਂ ਸਬਜ਼ੀ ਮੰਡੀ 'ਚ ਖੇਡੀ ਗਈ ਖ਼ੂਨੀ ਖੇਡ, ਆਲੂ ਮਿੱਠੇ ਨਿਕਲਣ 'ਤੇ ਫੜੀ ਵਾਲੇ ਨੂੰ ਕੀਤਾ ਲਹੂ-ਲੁਹਾਨ


author

shivani attri

Content Editor

Related News