ਕਲਯੁੱਗੀ ਪੁੱਤ-ਨੂੰਹ ਵੱਲੋਂ ਮਾਂ ਨੂੰ ਹਾਈਵੇਅ 'ਤੇ ਸੁੱਟਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

Wednesday, Aug 26, 2020 - 11:38 PM (IST)

ਕਲਯੁੱਗੀ ਪੁੱਤ-ਨੂੰਹ ਵੱਲੋਂ ਮਾਂ ਨੂੰ ਹਾਈਵੇਅ 'ਤੇ ਸੁੱਟਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਰੂਪਨਗਰ (ਸੱਜਣ ਸੈਣੀ)— ਰੂਪਨਗਰ 'ਚ ਕਲਯੁੱਗੀ ਪੁੱਤਰ ਅਤੇ ਨੂੰਹ ਵੱਲੋਂ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਰਾਤ ਦੇ ਹਨ੍ਹੇਰੇ 'ਚ ਮਰਨ ਲਈ ਹਾਈਵੇਅ 'ਤੇ ਛੱਡ ਦਿੱਤਾ ਗਿਆ ਸੀ। ਇਸ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਮਾਮਲਾ ਮੀਡੀਆ 'ਚ ਆਉਣ ਦੇ ਬਾਅਦ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਮੁਨੀਸ਼ਾ ਗੁਲਾਟੀ ਵੱਲੋਂ ਇਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਐੱਸ. ਐੱਸ. ਪੀ. ਰੂਪਨਗਰ ਨਾਲ ਮੀਟਿੰਗ ਕੀਤੀ ਗਈ ਅਤੇ ਮਾਮਲੇ 'ਚ ਬਣਦੀ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ।
ਇਹ ਵੀ ਪੜ੍ਹੋ: ਕਲਯੁੱਗੀ ਪੁੱਤ ਤੇ ਨੂੰਹ ਦਾ ਸ਼ਰਮਨਾਕ ਕਾਰਾ, ਬਜ਼ੁਰਗ ਮਾਂ ਦੀ ਕੁੱਟਮਾਰ ਕਰਕੇ ਰਾਤ ਦੇ ਹਨ੍ਹੇਰੇ ’ਚ ਹਾਈਵੇਅ ’ਤੇ ਸੁੱਟਿਆ
ਇਹ ਵੀ ਪੜ੍ਹੋ: ਵਿਧਾਇਕ ਪਰਗਟ ਸਿੰਘ ਸਮੇਤ 125 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

PunjabKesari

ਉਥੇ ਹੀ ਇਸ ਮਾਮਲੇ 'ਚ ਐੱਸ. ਐੱਸ. ਪੀ. ਰੂਪਨਗਰ ਅਖਿਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲੇ 'ਚ ਮਾਤਾ ਦੇ ਪੁੱਤਰ ਅਤੇ ਨੂੰਹ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਉਕਤ ਬਜ਼ੁਰਗ ਮਾਂ ਕਲਪਨਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਗੀਰਾਂ ਵੱਲੋਂ ਬਜ਼ੁਰਗ ਮਾਂ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਕੈਪਟਨ ਦੀ ਸੋਨੀਆ ਨਾਲ ਗੱਲਬਾਤ, 'ਕੋਰੋਨਾ' ਦੇ ਹਾਲਾਤ ਤੋਂ ਕਰਵਾਇਆ ਜਾਣੂੰ

PunjabKesari
ਮਾਤਾ ਦੀ ਮਦਦ ਲਈ ਪਹਿਲਾਂ ਇਨਸਾਨੀਅਤ ਸਮਾਜ ਸੇਵੀ ਸੰਸਥਾ ਅੱਗੇ ਆਈ ਹੈ। ਸਮਾਜ ਸੇਵੀ ਸੰਸਥਾ ਦੇ ਮੈਂਬਰ ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਮਾਤਾ ਦਾ ਇਲਾਜ ਅਤੇ ਮਾਤਾ ਦੀ ਕੁੱਟਮਾਰ ਕਰਨ ਵਾਲਿਆਂ 'ਤੇ ਵੀ ਕਾਨੂੰਨੀ ਕਾਰਵਾਈ ਕਰਵਾਵੇਗੀ ਪੀੜਤ ਮਾਤਾ ਕਲਪਨਾ ਨੇ ਦੱਸਿਆ ਕਿ ਉਸ ਦੇ ਦੋ ਬੇਟੇ ਹਨ ਅਤੇ ਵੱਡੇ ਬੇਟੇ ਅਤੇ ਨੂੰਹ ਵੱਲੋਂ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਸੜਕ ਦੇ ਵਿਚਕਾਰ ਸੁੱਟਿਆ ਗਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੇਰਹਿਮੀ ਨਾਲ ਵਿਅਕਤੀ ਦਾ ਕਤਲ, ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼


author

shivani attri

Content Editor

Related News