ਔਰਤ ਨੇ PRTC ਦੀ ਬੱਸ ''ਚ ਬੱਚੀ ਨੂੰ ਦਿੱਤਾ ਜਨਮ

Saturday, May 28, 2022 - 03:08 AM (IST)

ਔਰਤ ਨੇ PRTC ਦੀ ਬੱਸ ''ਚ ਬੱਚੀ ਨੂੰ ਦਿੱਤਾ ਜਨਮ

ਫਗਵਾੜਾ (ਮੁਨੀਸ਼ ਬਾਵਾ) : ਕਹਿੰਦੇ ਹਨ ਕਿ ਜਨਮ ਅਤੇ ਮਰਨ ਪ੍ਰਮਾਤਮਾ ਦੇ ਹੱਥ 'ਚ ਹੁੰਦਾ ਹੈ ਤੇ ਪ੍ਰਮਾਤਮਾ ਹੀ ਜਨਮ ਤੇ ਮੌਤ ਦੀ ਥਾਂ ਨਿਸ਼ਚਿਤ ਕਰਦਾ ਹੈ। ਅਜਿਹਾ ਹੀ ਇਕ ਮਾਮਲਾ ਫਗਵਾੜਾ ਵਿਖੇ ਸਾਹਮਣੇ ਆਇਆ ਹੈ, ਜਿੱਥੇ ਕਿ ਇਕ ਗਰਭਵਤੀ ਔਰਤ ਨੇ ਬੱਸ ਵਿੱਚ ਹੀ ਇਕ ਬੱਚੀ ਨੂੰ ਜਨਮ ਦੇ ਦਿੱਤਾ। ਦਰਅਸਲ ਸ਼ਿਵਾਨੀ ਪਤਨੀ ਅਸ਼ਵੀਰ ਵਾਸੀ ਲੁਧਿਆਣਾ ਜੋ ਕਿ ਗਰਭਵਤੀ ਸੀ, ਸਰਕਾਰੀ ਬੱਸ 'ਚ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ ਕਿ ਫਗਵਾੜਾ ਬੱਸ ਸਟੈਂਡ 'ਤੇ ਉਸ ਨੇ ਬੱਸ ਵਿੱਚ ਹੀ ਬੱਚੀ ਨੂੰ ਜਨਮ ਦੇ ਦਿੱਤਾ।

ਇਹ ਵੀ ਪੜ੍ਹੋ : ਚੋਰੀ ਦੇ ਮੋਟਰਸਾਈਕਲਾਂ ਤੇ ਤੇਜ਼ਧਾਰ ਹਥਿਆਰਾਂ ਸਣੇ ਲੁੱਟਾਂ-ਖੋਹਾਂ ਕਰਨ ਵਾਲੇ 6 ਗ੍ਰਿਫ਼ਤਾਰ

ਇਸ ਸਬੰਧੀ ਗੱਲਬਾਤ ਕਰਦਿਆਂ ਬੱਸ ਕੰਡਕਟਰ ਅਤੇ ਅੱਡਾ ਇੰਚਾਰਜ ਨੇ ਦੱਸਿਆ ਕਿ ਉਕਤ ਔਰਤ ਦੇ ਜਲੰਧਰ ਤੋਂ ਰਸਤੇ ਵਿੱਚ ਹੀ ਦਰਦਾਂ ਸ਼ੁਰੂ ਹੋ ਗਈਆਂ ਸਨ ਤੇ ਜਦੋਂ ਉਹ ਫਗਵਾੜਾ ਬੱਸ ਸਟੈਂਡ ਪਹੁੰਚੇ ਤਾਂ ਉਕਤ ਔਰਤ ਨੇ ਬੱਸ ਵਿੱਚ ਬੱਚੀ ਨੂੰ ਜਨਮ ਦੇ ਦਿੱਤਾ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਿਹਤ ਵਿਭਾਗ ਦੀ ਮਹਿਲਾ ਮੌਜੂਦ ਸੀ, ਜਿਸ ਦੀ ਮਦਦ ਨਾਲ ਔਰਤ ਦੀ ਡਲਿਵਰੀ ਹੋ ਗਈ, ਜਿਸ ਤੋਂ ਬਾਅਦ ਡਾਇਲ 108 ਦੀ ਮਦਦ ਨਾਲ ਉਕਤ ਔਰਤ ਤੇ ਉਸ ਦੀ ਬੱਚੀ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਮਰ ਚੁੱਕੀ ਇਨਸਾਨੀਅਤ: ਬਿਹਾਰ ਤੋਂ ਆਏ ਪੁੱਤਾਂ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਬੱਚੀ ਨੂੰ ਜਨਮ ਦੇਣ ਵਾਲੀ ਔਰਤ ਦਾ ਨਾਂ ਸ਼ਿਵਾਨੀ ਹੈ ਤੇ ਉਹ ਲੁਧਿਆਣਾ ਦੀ ਰਹਿਣ ਵਾਲੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਉਕਤ ਔਰਤ ਤੇ ਉਸ ਦੀ ਬੱਚੀ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ। ਫਿਲਹਾਲ ਬੱਚੀ ਤੇ ਉਸ ਦੀ ਮਾਂ ਦੋਵੇਂ ਹੀ ਪੂਰੀ ਤਰ੍ਹਾਂ ਨਾਲ ਠੀਕ ਹਨ।

ਇਹ ਵੀ ਪੜ੍ਹੋ : PSPCL ਨੇ 19 ਖਪਤਕਾਰਾਂ ਨੂੰ ਬਿਜਲੀ ਚੋਰੀ 'ਤੇ ਠੋਕਿਆ 72 ਲੱਖ ਤੋਂ ਵੱਧ ਜੁਰਮਾਨਾ


author

Mukesh

Content Editor

Related News