ਸੁਲਤਾਨਪੁਰ ਲੋਧੀ ''ਚ ਔਰਤ ਦਾ ਬੇਰਹਿਮੀ ਨਾਲ ਕਤਲ! ਖੇਤਾਂ ''ਚ ਇਸ ਹਾਲ ''ਚ ਲਾਸ਼ ਵੇਖ ਲੋਕਾਂ ਦੇ ਉੱਡੇ ਹੋਸ਼

Saturday, Nov 15, 2025 - 11:41 AM (IST)

ਸੁਲਤਾਨਪੁਰ ਲੋਧੀ ''ਚ ਔਰਤ ਦਾ ਬੇਰਹਿਮੀ ਨਾਲ ਕਤਲ! ਖੇਤਾਂ ''ਚ ਇਸ ਹਾਲ ''ਚ ਲਾਸ਼ ਵੇਖ ਲੋਕਾਂ ਦੇ ਉੱਡੇ ਹੋਸ਼

ਸੁਲਤਾਨਪੁਰ ਲੋਧੀ (ਸੋਢੀ ) ਥਾਣਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਦੇ ਪਿੰਡ ਜਾਰਜਪੁਰ ਨੇੜੇ ਇਕ ਕਿਸਾਨ ਦੇ ਖੇਤਾਂ ਵਿਚੋਂ ਇਕ ਅਣਪਛਾਤੀ ਮਹਿਲਾ ਦੀ ਗਲੀ ਸੜੀ ਹਾਲਤ ਵਿਚ ਲਾਸ਼ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪਤਾ ਲੱਗਦੇ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਹੈ ।
ਘਟਨਾ ਦੀ ਜਾਂਚ ਲਈ ਮੌਕੇ 'ਤੇ ਪੁੱਜੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧੀਰੇਂਦਰ ਵਰਮਾ (ਆਈ. ਪੀ. ਐੱਸ,ਏ. ਐੱਸ. ਪੀ) ਨੇ ਦੱਸਿਆ ਨੇ ਮੁੱਢਲੀ ਤਫ਼ਤੀਸ਼ ਵਿਚ ਇਹ ਕਤਲ ਦਾ ਮਾਮਲਾ ਲੱਗਦਾ ਹੈ।

ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਇਸ ਲਈ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਔਰਤ ਦੀ ਉਮਰ 28 ਤੋਂ 38 ਸਾਲ ਦੇ ਵਿਚਕਾਰ ਹੋ ਸਕਦੀ ਹੈ।  ਉਨ੍ਹਾਂ ਦੱਸਿਆ ਕਿ ਮਹਿਲਾ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਹੋਰ ਜਾਂਚ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ ਕਿ ਔਰਤ ਦਾ ਕਤਲ ਕਿਵੇਂ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ED ਦੀ ਵੱਡੀ ਕਾਰਵਾਈ! ਨਾਮੀ ਐਕਸਪੋਰਟਰ ਦੇ ਘਰ, ਦਫ਼ਤਰ ਤੇ ਫੈਕਟਰੀ 'ਤੇ ਕੀਤੀ ਰੇਡ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News