ਹੁਸ਼ਿਆਰਪੁਰ: ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

Sunday, Mar 14, 2021 - 12:34 PM (IST)

ਹੁਸ਼ਿਆਰਪੁਰ: ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਦੇ ਮੁਹੱਲਾ ਹਰੀ ਨਗਰ ਵਿਚ ਇਕ ਬੀਬੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਮਲੇਸ਼ ਸ਼ਰਮਾ ਪਤਨੀ ਸਵਰਗੀ ਹਰੀਸ਼ ਸ਼ਰਮਾ ਨੇ ਖ਼ੁਦ ਉਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਕਤ ਬੀਬੀ ਦਾ ਬੇਟਾ ਅਤੇ ਧੀ ਵਿਦੇਸ਼ ਵਿਚ ਰਹਿੰਦੇ ਹਨ ਅਤੇ 6 ਮਹੀਨੇ ਪਹਿਲਾਂ ਹੀ ਕਮਲੇਸ਼ ਦੇ ਪਤੀ ਦਾ ਦਿਹਾਂਤ ਹੋ ਗਿਆ ਸੀ। ਉਕਤ ਬੀਬੀ ਘਰ ਵਿਚ ਕਿਰਾਏਦਾਰਾਂ ਨਾਲ ਇਕੱਲੀ ਰਹਿੰਦੀ ਸੀ।

ਇਹ ਵੀ ਪੜ੍ਹੋ :  ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਸ਼ਨੀਵਾਰ ਘਰ ਵੱਲੋਂ ਕੁਝ ਆਵਾਜ਼ਾਂ ਆਉਣ ਲੱਗੀਆਂ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਅੰਦਰ ਵੇਖਿਆ ਤਾਂ ਕਮਲੇਸ਼ ਸ਼ਰਮਾ ਦੀ ਸੜ ਕੇ ਮੌਤ ਹੋ ਚੁੱਕੀ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਸੰਗਰੂਰ ਤੋਂ ਵੱਡੀ ਖ਼ਬਰ: ਕਿਸਾਨੀ ਧਰਨੇ ਦੌਰਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਚੀਜ਼

ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਹੱਲਾ ਵਾਸੀਆਂ ਨੇ ਕਿਸੇ ਤਰ੍ਹਾਂ ਗੇਟ ਖੋਲ੍ਹਿਆ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਕਮਲੇਸ਼ ਬੁਰੀ ਤਰ੍ਹਾਂ ਸੜ ਚੁੱਕੀ ਸੀ। ਪਤੀ ਦੀ ਮੌਤ ਤੋਂ ਬਾਅਦ ਉਕਤ ਬੀਬੀ ਤਣਾਅ ਵਿਚ ਰਹਿਣ ਲੱਗ ਗਈ ਸੀ। ਥਾਣਾ ਸਿਟੀ ਪੁਲਸ ਬੀਬੀ ਦੇ ਭਰਾ ਦੇ ਬਿਆਨ ਉਤੇ ਧਾਰਾ 174 ਦੀ ਕਾਰਵਾਈ ਕੀਤੀ ਹੈ। 

ਇਹ ਵੀ ਪੜ੍ਹੋ : ਕਿਸਾਨੀ ਰੰਗ ’ਚ ਰੰਗਿਆ ਟਾਂਡਾ ਦਾ ਇਹ ਸਾਦਾ ਵਿਆਹ, ਚਾਰੇ ਪਾਸੇ ਹੋਈ ਵਡਿਆਈ


author

shivani attri

Content Editor

Related News