ਫਿਲੌਰ ਤੋਂ ਵੱਡੀ ਖ਼ਬਰ, ਹਵੇਲੀ ’ਚ ਬਣੇ ਬਾਥਰੂਮ ’ਚ ਮਹਿਲਾ ਨੇ ਖ਼ੁਦ ਨੂੰ ਲਾਈ ਅੱਗ

Friday, Jun 18, 2021 - 10:11 PM (IST)

ਫਿਲੌਰ ਤੋਂ ਵੱਡੀ ਖ਼ਬਰ, ਹਵੇਲੀ ’ਚ ਬਣੇ ਬਾਥਰੂਮ ’ਚ ਮਹਿਲਾ ਨੇ ਖ਼ੁਦ ਨੂੰ ਲਾਈ ਅੱਗ

ਫਿਲੌਰ (ਭਾਖੜੀ)—ਸਥਾਨਕ ਸ਼ਹਿਰ ਦੇ ਗੜ੍ਹਾ ਰੋਡ ਦੀ ਰਹਿਣ ਵਾਲੀ ਇਕ ਮਹਿਲਾ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਮਹਿਲਾ ਦੀ ਸੜੀ ਹੋਈ ਲਾਸ਼ ਹਵੇਲੀ ਵਿਚ ਸਥਿਤ ਬਾਥਰੂਮ ਵਿਚੋਂ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਧੀ ਦਾ ਮੂੰਹ ਵੇਖਣਾ ਵੀ ਨਾ ਹੋਇਆ ਨਸੀਬ, ਜਨਮ ਦੇਣ ਦੇ ਬਾਅਦ ਮਾਂ ਨੇ ਤੋੜ ਦਿੱਤਾ ਦਮ

PunjabKesari

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਘਰਦਿਆਂ ਵੱਲੋਂ ਮਹਿਲਾ ਦੀ ਭਾਲ ਕੀਤੀ ਗਈ ਅਤੇ ਭਾਲ ਕਰਦੇ ਹੋਏ ਹਵੇਲੀ ਤੱਕ ਪੁੱਜੇ, ਜਿੱਥੇ ਉਨ੍ਹਾਂ ਨੇ ਬਾਥਰੂਮ ਵਿਚੋਂ ਧੂੰਆਂ ਨਿਕਲਦਾ ਵੇਖਿਆ। ਇਸ ਦੌਰਾਨ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮਹਿਲਾ ਦੀ ਪਛਾਣ ਸੁਰਿੰਦਰ ਕੌਰ ਪਤਨੀ ਹਰਬੰਸ ਲਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਹਿਲਾ ਕਮੇਟੀਆਂ ਪਾਉਣ ਦਾ ਕੰਮ ਕਰਦੀ ਸੀ ਅਤੇ ਉਸ ਦੀਆਂ ਕਮੇਟੀਆਂ ਲੋਕਾਂ ਨੇ ਮਾਰ ਲਈਆਂ ਸਨ। 

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

PunjabKesari

ਪੈਸੇ ਲੈਣ ਵਾਲੇ ਉਸ ਦੇ ਕੋਲੋਂ ਪੈਸੇ ਦੇਣ ਦੀ ਮੰਗ ਕਰ ਰਹੇ ਸਨ। ਇਸੇ ਤੋਂ ਪਰੇਸ਼ਾਨ ਮਹਿਲਾ ਅੱਜ ਸਵੇਰੇ ਘਰੋਂ ਨਿਕਲ ਕੇ ਆਪਣੇ ਘਰ ਦੇ ਨੇੜੇ ਬਣੀ ਹਵੇਲੀ ਵਿੱਚ ਗਈ, ਜਿੱਥੇ ਉਸ ਨੇ ਬਾਥਰੂਮ ਵਿਚ ਜਾ ਕੇ ਪੈਟਰੋਲ ਵਰਗਾ ਕੋਈ ਜਵਲਨਸ਼ੀਲ ਪਦਾਰਥ ਆਪਣੇ ’ਤੇ ਪਾ ਕੇ ਖ਼ੁਦ ਨੂੰ ਅੱਗ ਲਗਾ ਲਈ। ਇਸ ਦੌਰਾਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫਿਲਹਾਲ ਮਹਿਲਾ ਦੀ ਲਾਸ਼ ਸੜੀ ਹੋਣ ਕਰਕੇ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News