ਦਵਾਈ ਬਹਾਨੇ ਬੁਲਾ ਕੇ ਦਿਓਰ ਨੇ ਭਾਬੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਵਿਰੋਧ ਕਰਨ ’ਤੇ ਕੁੱਟਿਆ

Saturday, Apr 20, 2024 - 12:41 PM (IST)

ਦਵਾਈ ਬਹਾਨੇ ਬੁਲਾ ਕੇ ਦਿਓਰ ਨੇ ਭਾਬੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਵਿਰੋਧ ਕਰਨ ’ਤੇ ਕੁੱਟਿਆ

ਲੁਧਿਆਣਾ (ਜ.ਬ.) : ਸ਼ਿਮਲਾਪੁਰੀ ਇਲਾਕਾ ਵਿਖੇ ਮੈੜ ਦੀ ਚੱਕੀ ਕੋਲ ਦਵਾਈ ਦੇ ਬਹਾਨੇ ਬੁਲਾ ਕੇ ਦਿਓਰ ਨੇ ਆਪਣੀ ਭਾਬੀ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਦਿਓਰ ਨੇ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਦੇ ਕੱਪੜੇ ਪਾੜ ਦਿੱਤੇ।

ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਉਸ ਨੇ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਖ਼ਿਲਾਫ਼ ਕੁੱਟਮਾਰ ਕਰਨ, ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਮੁਕੱਦਮਾ ਦਰਜ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਹਰਚਰਨ ਸਿੰਘ ਵਜੋਂ ਕੀਤੀ ਹੈ। ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਮੁਲਜ਼ਮ ਉਸ ਦਾ ਦਿਓਰ ਹੈ ਅਤੇ ਸ਼ੁਰੂ ਤੋਂ ਹੀ ਉਸ ’ਤੇ ਗਲਤ ਨਜ਼ਰ ਰੱਖਦਾ ਸੀ।

17 ਅਪ੍ਰੈਲ ਨੂੰ ਉਹ ਆਪਣੇ ਬੱਚਿਆਂ ਨਾਲ ਘਰ ’ਚ ਮੌਜੂਦ ਸੀ ਤਾਂ ਮੁਲਜ਼ਮ ਵੀ ਘਰ ਵਿਚ ਸੀ। ਮੁਲਜ਼ਮ ਨੇ ਉਸ ਨੂੰ ਕਿਹਾ ਕਿ ਉਸ ਦੇ ਪੇਟ ’ਚ ਦਰਦ ਹੈ ਅਤੇ ਉਸ ਨੂੰ ਦਵਾਈ ਦੇਣ ਲਈ ਕਿਹਾ। ਜਦੋਂ ਉਹ ਆਪਣੇ ਦਿਓਰ ਨੂੰ ਦਵਾਈ ਦੇਣ ਗਈ ਤਾਂ ਮੁਲਜ਼ਮ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਦੇ ਚਪੇੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਦੀ ਕੁੱਟਮਾਰ ਕਰ ਕੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਾਂਚ ਅਫਸਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ 


author

Babita

Content Editor

Related News