ਵਿਦੇਸ਼ ਭੇਜਣ ਦੇ ਨਾਂ ’ਤੇ ਔਰਤ ਨਾਲ ਮਾਰੀ ਲੱਖਾਂ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ

Saturday, Jun 14, 2025 - 10:04 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਔਰਤ ਨਾਲ ਮਾਰੀ ਲੱਖਾਂ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ

ਲੁਧਿਆਣਾ (ਰਾਮ) : ਵਿਦੇਸ਼ ਭੇਜਣ ਦੇ ਨਾਂ ’ਤੇ ਇਕ ਔਰਤ ਨਾਲ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਤਹਿਗੜ੍ਹ ਸਾਹਿਬ ਜ਼ਿਲੇ ਦੇ ਪਿੰਡ ਜਲਬੇਰਾ ਦੇ ਵਸਨੀਕ ਹਰਿੰਦਰ ਸਿੰਘ ਦੀ ਪਤਨੀ ਜਗਦੀਪ ਕੌਰ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਦਾ ਗੰਭੀਰ ਦੋਸ਼ ਲਗਾਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਸ ਥਾਣਾ ਡਵੀਜ਼ਨ ਨੰ. 5 ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜਗਦੀਪ ਕੌਰ ਨੇ ਦੋਸ਼ ਲਗਾਇਆ ਕਿ ਲੁਧਿਆਣਾ ਸਥਿਤ ਇਮੀਗ੍ਰੇਸ਼ਨ ਕੰਸਲਟੈਂਸੀ ਦੇ ਮਾਲਕ ਅਤੇ ਉਸ ਦੇ ਕਰਮਚਾਰੀ ਨੇ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਉਸ ਤੋਂ ਵੱਡੀ ਰਕਮ ਵਸੂਲੀ। ਜਗਦੀਪ ਕੌਰ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਮਨਦੀਪ ਬਜਾਜ ‘ਫਲਾਈ ਰਾਈਟ ਕੰਸਲਟੈਂਸੀ’ ਸਰਾਭਾ ਨਗਰ ਦਾ ਮਾਲਕ ਹੈ ਅਤੇ 24 ਫਰਵਰੀ ਨੂੰ ਕਰਮਚਾਰੀ ਟਵਿੰਕਲ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਉਸ ਤੋਂ ਵੱਡੀ ਰਕਮ ਠੱਗ ਲਈ।

ਇਹ ਵੀ ਪੜ੍ਹੋ : 24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸ਼ਿਕਾਇਤਕਰਤਾ ਅਨੁਸਾਰ, ਜਦੋਂ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਪੈਸੇ ਵਾਪਸ ਮੰਗੇ ਗਏ ਤਾਂ ਦੋਸ਼ੀ ਟਾਲ-ਮਟੋਲ ਕਰਨ ਲੱਗੇ ਅਤੇ ਬਾਅਦ ’ਚ ਸੰਪਰਕ ਤੋੜ ਦਿੱਤਾ। ਇਸ ਮਾਮਲੇ ਵਿੱਚ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News