ਔਰਤ ਨੇ ਫ਼ਰਜ਼ੀ ਦਸਤਾਵੇਜ਼ਾਂ ’ਤੇ ਪਰਸਨਲ ਲੋਨ ਲੈ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
Saturday, Nov 23, 2024 - 05:07 AM (IST)
 
            
            ਚੰਡੀਗੜ੍ਹ (ਪ੍ਰੀਕਸ਼ਿਤ) : ਔਰਤ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਤੋਂ ਪਰਸਨਲ ਲੋਨ ਲੈ ਕੇ 10 ਲੱਖ ਰੁਪਏ ਦੀ ਠੱਗੀ ਮਾਰ ਲਈ। ਸੈਕਟਰ-36 ਥਾਣਾ ਪੁਲਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਸ਼ਿਕਾਇਤ ’ਚ ਸੰਜੀਵ ਕੁਮਾਰ ਕਟਾਰੀਆ ਨੇ ਦੱਸਿਆ ਕਿ ਉਹ ਸਟੇਟ ਬੈਂਕ ਆਫ ਇੰਡੀਆ ’ਚ ਮੈਨੇਜਰ ਹੈ। ਇਕ ਔਰਤ ਨੇ ਅਟਾਵਾ ਸ਼ਾਖਾ ਤੋਂ 10 ਲੱਖ ਰੁਪਏ ਦਾ ਪਰਸਨਲ ਲੋਨ ਲਿਆ ਸੀ ਪਰ ਕਿਸ਼ਤ ਨਾ ਮਿਲਣ ’ਤੇ ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਜਾਅਲੀ ਸਨ। ਸੈਕਟਰ-36 ਥਾਣਾ ਪੁਲਸ ਹੁਣ ਔਰਤ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            