ਜ਼ਹਿਰੀਲੀ ਚੀਜ਼ ਨਿਗਲ ਕੇ ਜਨਾਨੀ ਨੇ ਕੀਤੀ ਖ਼ੁਦਕੁਸ਼ੀ

Monday, Dec 07, 2020 - 05:37 PM (IST)

ਜ਼ਹਿਰੀਲੀ ਚੀਜ਼ ਨਿਗਲ ਕੇ ਜਨਾਨੀ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਜਨਾਨੀ ਨੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਦਾ ਵਿਆਹ 9 ਮਹੀਨੇ ਪਹਿਲਾਂ ਸੰਘੇੜਾ ਵਾਸੀ ਬਲਵਿੰਦਰ ਸਿੰਘ ਨਾਲ ਹੋਇਆ ਸੀ। ਕਰਮਜੀਤ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕਾ ਦੇ ਭਰਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਬਲਵਿੰਦਰ ਸਿੰਘ ਅਤੇ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਿਆਉਣ ਲਈ ਪਰੇਸ਼ਾਨ ਕਰਦਾ ਸੀ ਅਤੇ ਉਸ ਦੀ ਕੁੱਟ-ਮਾਰ ਕਰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੀ ਭੈਣ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਬਲਵਿੰਦਰ ਸਿੰਘ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News