ਜਨਾਨੀ ਨੇ ਤੰਗ ਹੋ ਕੇ ਕੀਤੀ ਖ਼ੁਦਕੁਸ਼ੀ, ਦੋਸ਼ੀ ਖ਼ਿਲਾਫ਼ ਮਾਮਲਾ ਦਰਜ

Monday, Dec 21, 2020 - 03:52 PM (IST)

ਜਨਾਨੀ ਨੇ ਤੰਗ ਹੋ ਕੇ ਕੀਤੀ ਖ਼ੁਦਕੁਸ਼ੀ, ਦੋਸ਼ੀ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ : ਜਨਾਨੀ ਨੂੰ ਤੰਗ ਕਰਨ ਅਤੇ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਥਾਣਾ ਕੁੱਲਗੜੀ ਪੁਲਸ ਨੇ ਇੱਕ ਦੋਸ਼ੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਮਾਮਲਾ ਪਿੰਡ ਪਿਆਰੇਆਣਾ ਦਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਗੁਰਮੇਲ ਕੌਰ ਵਾਸੀ ਜਗਰਾਓਂ ਦੇ ਨਾਲ ਹੋਇਆ ਸੀ। ਉਸ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਪਿੰਡ 'ਚ ਹੀ ਰਹਿਣ ਵਾਲਾ ਰਜਿੰਦਰ ਕੁਮਾਰ ਅਕਸਰ ਉਸ ਦੀ ਪਤਨੀ ਨੂੰ ਤੰਗ-ਪਰੇਸ਼ਾਨ ਕਰਦਾ ਸੀ ਤੇ ਉਸ ਦੇ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਤੇ ਉਸ ਨੂੰ ਆਪਣੇ ਨਾਲ ਸਬੰਧ ਬਣਾਉਣ ਦੇ ਲਈ ਮਜ਼ਬੂਰ ਕਰਦਾ ਸੀ।

ਉਸ ਤੋਂ ਤੰਗ ਹੋ ਕੇ ਗੁਰਮੇਲ ਕੌਰ ਨੇ ਸ਼ਨੀਵਾਰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਗੰਭੀਰ ਹਾਲਤ 'ਚ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਏ. ਐਸ. ਆਈ. ਬਲਵੀਰ ਸਿੰਘ ਅਨੁਸਾਰ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਰਜਿੰਦਰ ਕੁਮਾਰ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
 


author

Babita

Content Editor

Related News