ਦੂਜੇ ਵਿਆਹ ਮਗਰੋਂ ਪਹਿਲੇ ਪਤੀ ਦੀਆਂ ਧਮਕੀਆਂ ਤੋਂ ਤੰਗ ਆਈ ਜਨਾਨੀ ਨੇ ਕੀਤੀ ਖ਼ੁਦਕੁਸ਼ੀ

Friday, Jan 22, 2021 - 01:49 PM (IST)

ਦੂਜੇ ਵਿਆਹ ਮਗਰੋਂ ਪਹਿਲੇ ਪਤੀ ਦੀਆਂ ਧਮਕੀਆਂ ਤੋਂ ਤੰਗ ਆਈ ਜਨਾਨੀ ਨੇ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ (ਮੇਸ਼ੀ) : ਇੱਥੇ ਢਕੋਲੀ ਦੇ ਸ਼ੁਭਮ ਹੋਮ ਸੁਸਾਇਟੀ ’ਚ ਇੱਕ ਜਨਾਨੀ ਵੱਲੋਂ ਖ਼ਦੁਕੁਸ਼ੀ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਢਕੌਲੀ ਦੇ ਐਸ. ਐਚ. ਓ ਦੀਪਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਨਾਨੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਗਈ। ਜਦੋਂ ਮੌਕੇ 'ਤੇ ਜਾ ਕੇ ਪੁਲਸ ਵੱਲੋਂ ਜਾਂਚ ਕੀਤੀ ਗਈ ਤਾਂ ਇੱਕ ਖ਼ੁਦਕੁਸ਼ੀ ਨੋਟ ਬਰਾਮਦ ਕੀਤਾ ਗਿਆ, ਜਿਸ 'ਚ ਮ੍ਰਿਤਕਾ ਨੀਲਮ ਰਾਣੀ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਪਹਿਲੇ ਪਤੀ, ਸੱਸ ਅਤੇ ਸਹੁਰੇ ਨੂੰ ਠਹਿਰਾਇਆ ਹੈ।

ਉਕਤ ਸਹੁਰਾ ਪਰਿਵਾਰ ਮੂਲ ਰੂਪ ਤੋਂ ਕਰਨਾਲ ਦਾ ਵਸਨੀਕ ਹੈ। ਐਸ. ਐਚ. ਓ. ਨੇ ਅੱਗੇ ਦੱਸਿਆ ਕਿ ਮ੍ਰਿਤਕਾ ਨੇ ਖ਼ੁਦਕੁਸ਼ੀ ਨੋਟ ’ਚ ਲਿਖਿਆ ਕਿ ਉਸ ਦੂਜਾ ਵਿਆਹ ਹੋਣ ਉਪਰੰਤ ਪਹਿਲੇ ਪਤੀ ਵਿਕਰਮ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਤੋਂ ਸਾਫ਼ ਹੁੰਦਾ ਹੈ ਕਿ ਮ੍ਰਿਤਕਾ ਵੱਲੋਂ ਆਪਣੀ ਮੌਤ ਦਾ ਜ਼ਿੰਮੇਵਾਰ ਪਹਿਲੇ ਸਹੁਰਾ ਪਰਿਵਾਰ ਨੂੰ ਦੱਸਿਆ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਫਿਲਹਾਲ ਪੁਲਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਡੇਰਾਬਸੀ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਖ਼ੁਦਕੁਸ਼ੀ ਨੋਟ ਦੇ ਆਧਾਰ ’ਤੇ ਮ੍ਰਿਤਕਾ ਦੇ ਪਹਿਲੇ ਪਤੀ ਵਿਕਰਮ, ਸੱਸ ਸ਼ਰਬਤੀ ਅਤੇ ਸਹੁਰੇ ਬਨਾਰਸੀ ਦਾਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।


author

Babita

Content Editor

Related News