ਰਾਤ ਨੂੰ ਪਤੀ ਨਾਲ ਝਗੜੇ ਮਗਰੋਂ ਔਰਤ ਨੇ ਕੀਤੀ ਖ਼ੁਦਕੁਸ਼ੀ
Monday, Jun 24, 2024 - 12:33 PM (IST)

ਚੰਡੀਗੜ੍ਹ (ਸੁਸ਼ੀਲ) : ਸੈਕਟਰ-44 ’ਚ ਘਰ ’ਚ ਪਤੀ ਨਾਲ ਲੜਾਈ ਤੋਂ ਬਾਅਦ ਔਰਤ ਨੇ ਪੱਖੇ ਨਾਲ ਫ਼ਾਹਾ ਲੈ ਲਿਆ। ਉਸ ਦੀ ਪਛਾਣ ਅਲਕਾ ਵਜੋਂ ਹੋਈ ਹੈ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਸੈਕਟਰ-34 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਂਚ ’ਚ ਸਾਹਮਣੇ ਆਇਆ ਕਿ ਸ਼ਨੀਵਾਰ ਰਾਤ ਅਲਕਾ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੋਵੇਂ ਕਮਰੇ ’ਚ ਸੌਂ ਗਏ। ਸਵੇਰੇ ਜਦੋਂ ਪਤੀ ਜਾਗਿਆ ਤਾਂ ਅਲਕਾ ਕਮਰੇ ’ਚ ਨਹੀਂ ਸੀ। ਜਦੋਂ ਉਹ ਦੂਜੇ ਕਮਰੇ ’ਚ ਗਿਆ ਤਾਂ ਅਲਕਾ ਨੇ ਪੱਖੇ ਨਾਲ ਫਾਹਾ ਲੈ ਲਿਆ ਸੀ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਅਲਕਾ ਦਾ 4 ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਨਿੱਜੀ ਕੰਪਨੀ ’ਚ ਕੰਮ ਕਰਦੀ ਸੀ ਅਤੇ ਵਰਕ ਫਰਾਮ ਹੋਮ ਚੱਲ ਰਿਹਾ ਸੀ। ਉਸ ਦੇ ਪੇਕੇ ਪਰਿਵਾਰ ਦੇ ਆਉਣ ਤੋਂ ਬਾਅਦ ਸੈਕਟਰ-34 ਥਾਣਾ ਪੁਲਸ ਕਾਰਵਾਈ ਕਰੇਗੀ।