ਔਰਤ ਨੇ ਭੇਤਭਰੇ ਹਾਲਾਤ ''ਚ ਕੀਤੀ ਖ਼ੁਦਕੁਸ਼ੀ

Wednesday, Sep 18, 2024 - 10:54 AM (IST)

ਔਰਤ ਨੇ ਭੇਤਭਰੇ ਹਾਲਾਤ ''ਚ ਕੀਤੀ ਖ਼ੁਦਕੁਸ਼ੀ

ਡੇਰਾਬੱਸੀ (ਵਿਕਰਮ ਜੀਤ) : ਇਥੋਂ ਦੇ ਨਜ਼ਦੀਕੀ ਪਿੰਡ ਤ੍ਰਿਵੇਦੀ ਕੈਂਪ ਵਿਖੇ ਭੇਤਭਰੇ ਹਾਲਾਤ 'ਚ ਇੱਕ ਔਰਤ ਵੱਲੋਂ ਫ਼ਾਹਾ ਲੈ ਕੇ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਮੁਬਾਰਕਪੁਰ ਨਾਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਚਨਾ ਮਿਲੀ ਸੀਂ ਕਿ ਤ੍ਰਿਵੇਦੀ ਕੈਂਪ ਵਿਖੇ ਇੱਕ ਔਰਤ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਸੂਚਨਾ ਮਿਲਣ ਤੋਂ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਔਰਤ ਦੀ ਪਛਾਣ ਸੰਗੀਤਾ ਪਤਨੀ ਪਿੰਟੂ ਵਾਸੀ ਤ੍ਰਿਵੇਦੀ ਕੈਂਪ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਸ ਨੇ ਧਾਰਾ-208 ਤਹਿਤ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਖ਼ੁਦਕਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
 


author

Babita

Content Editor

Related News