ਰੇਲ ਗੱਡੀ ਹੇਠ ਆ ਕੇ ਔਰਤ ਨੇ ਕੀਤੀ ਖ਼ੁਦਕੁਸ਼ੀ
Thursday, May 08, 2025 - 04:54 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਇਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਔਰਤ ਦੀ ਲਾਸ਼ ਨੂੰ ਸਹਾਰਾ ਜਨ ਸੇਵਾ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸੰਸਥਾਂ ਨੂੰ ਸੂਚਨਾ ਮਿਲੀ ਸੀ ਕਿ ਥਰਮਲ ਨਜ਼ਦੀਕ ਰੇਲਵੇ ਲਾਈਨ 'ਤੇ ਇਕ ਔਰਤ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ।
ਸੂਚਨਾ ਮਿਲਣ 'ਤੇ ਸੰਸਥਾਂ ਵਰਕਰ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ। ਮ੍ਰਿਤਕ ਔਰਤ ਕੋਲੋਂ ਮਿਲੇ ਆਧਾਰ ਕਾਰਡ ਦੇ ਆਧਾਰ 'ਤੇ ਉਸ ਦੀ ਸ਼ਨਾਖ਼ਤ ਬਲਵੀਰ ਕੌਰ ਪਤਨੀ ਬੰਤ ਸਿੰਘ ਵਾਸੀ ਬੁਲਾਡੇਵਾਲਾ ਵਜੋਂ ਹੋਈ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।