ਔਰਤ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ
Tuesday, May 13, 2025 - 01:04 PM (IST)

ਡੇਰਾਬੱਸੀ (ਗੁਰਜੀਤ, ਵਿਕਰਮਜੀਤ) : ਨੇੜਲੇ ਪਿੰਡ ਸੁੰਡਰਾਂ ਵਿਖੇ ਇਕ ਅਣਵਿਆਹੀ ਔਰਤ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਸ ਦੀ ਲਾਸ਼ ਘਰ ਦੇ ਇਕ ਕਮਰੇ ’ਚੋਂ ਲਟਕਦੀ ਮਿਲੀ। ਪੁਲਸ ਨੇ ਲਾਸ਼ ਨੂੰ ਡੇਰਾਬਸੀ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਰਵੀਨਾ ਪੁੱਤਰੀ ਰਵਿੰਦਰ ਚੌਧਰੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੌਰਵ ਸ਼ਰਮਾ ਨੇ ਦੱਸਿਆ ਕਿ ਰਵੀਨਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਵੀਨਾ ਲੰਬੇ ਸਮੇਂ ਤੋਂ ਬੀਮਾਰ ਸੀ ਤੇ ਬੀਮਾਰੀ ਕਾਰਨ ਡਿਪਰੈਸ਼ਨ ਵਿਚ ਵੀ ਸੀ। ਦੁਪਹਿਰ ਨੂੰ ਜਦੋਂ ਘਰ ਕੋਈ ਨਹੀਂ ਸੀ ਤਾਂ ਉਸ ਨੇ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰ ਲਿਆ ਅਤੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਜਦੋਂ ਉਸਦਾ ਭਰਾ ਦੁਪਹਿਰ ਨੂੰ ਘਰ ਪਹੁੰਚਿਆ ਤਾਂ ਉਸ ਨੇ ਰੌਲਾ ਪਾਇਆ ਅਤੇ ਪੁਲਸ ਦੇ ਆਉਣ ਤੋਂ ਪਹਿਲਾਂ ਹੀ ਲਾਸ਼ ਨੂੰ ਹੇਠਾਂ ਉਤਾਰ ਦਿੱਤਾ ਗਿਆ। ਪੁਲਸ ਨੇ ਮੌਕੇ ਦਾ ਮੁਆਇਨਾ ਕੀਤਾ ਹੈ, ਜਿੱਥੇ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਵੀਨਾ ਬਿਮਾਰੀ ਕਾਰਨ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਦਾ ਇਹ ਕਦਮ ਚੁੱਕਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਮੰਗਲਵਾਰ ਨੂੰ ਕੀਤਾ ਜਾਵੇਗਾ।