ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ

Wednesday, Jul 01, 2026 - 01:20 PM (IST)

ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-28 ਸਥਿਤ ਸਰਕਾਰੀ ਕੁਆਰਟਰ ’ਚ ਇਕ ਔਰਤ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੀਮਾ ਦੇਵੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਧੀ ਆਰਤੀ ਨੇ ਪੁਲਸ ਨੂੰ ਦੱਸਿਆ ਕਿ ਸਵੇਰੇ ਕਰੀਬ 5 ਵਜੇ ਉਹ ਮਾਂ ਦੇ ਕਮਰੇ ’ਚ ਗਈ ਤਾਂ ਉਨ੍ਹਾਂ ਨੂੰ ਫ਼ਾਹੇ ਨਾਲ ਲਟਕਦਾ ਦੇਖਿਆ।

ਇਸ ਤੋਂ ਬਾਅਦ ਗੁਆਂਢੀਆਂ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਸੀਮਾ ਦੇਵੀ ਨੂੰ ਹੇਠਾਂ ਉਤਾਰ ਲਿਆ ਸੀ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਸੀਮਾ ਦੇਵੀ ਆਪਣੇ ਪੁੱਤਰ ਰਿਤੇਸ਼ ਦੀ ਲੱਤ ’ਤੇ ਗੰਭੀਰ ਸੱਟ ਦੇ ਆਪਰੇਸ਼ਨ ਤੋਂ ਬਾਅਦ ਉਸ ਦੀ ਸਿਹਤ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ’ਚ ਰਹਿ ਰਹੀ ਸੀ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਸੈਕਟਰ-26 ਥਾਣਾ ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News