ਰਿਉਂਦ ਕਲਾਂ ਵਿਖੇ ਔਰਤ ਨੇ ਕੀਤੀ ਖੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ

Monday, Dec 05, 2022 - 05:09 AM (IST)

ਰਿਉਂਦ ਕਲਾਂ ਵਿਖੇ ਔਰਤ ਨੇ ਕੀਤੀ ਖੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ

ਬੋਹਾ (ਬਾਂਸਲ) : ਇੱਥੋਂ ਨਜਦੀਕ ਪਿੰਡ ਜੀਵਨ ਨਗਰ ਰਿਉਂਦ ਕਲਾਂ ਵਿਖੇ ਇਕ ਔਰਤ ਵੱਲੋਂ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕਾ ਦੀ ਪਛਾਣ ਹਰਮਨਜੀਤ ਕੌਰ ਪਤਨੀ ਅਮਨਦੀਪ ਸਿੰਘ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - 19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼

ਇਕੱਤਰ ਕੀਤੀ ਜਾਣਕਾਰੀ ਮੁਤਾਬਕ 30 ਸਾਲਾ ਹਰਮਨਜੀਤ ਕੌਰ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਹਰਮਜੀਤ ਦਾ ਅਮਨਦੀਪ ਸਿੰਘ ਨਾਲ 1 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anuradha

Content Editor

Related News