ਵਿਆਹੁਤਾ ਨੇ ਖ਼ਤਮ ਕੀਤੀ ਜੀਵਨ ਲੀਲਾ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

05/24/2024 3:03:16 PM

ਧਨੌਲਾ (ਰਾਈਆਂ)- ਪਿੰਡ ਅਤਰਗੜ੍ਹ ਦੀ ਵਸਨੀਕ ਸੰਦੀਪ ਕੌਰ ਪਤਨੀ ਸੁਖਵਿੰਦਰ ਦਾਸ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੰਦੀਪ ਕੌਰ (35 ਸਾਲ) ਜੋ ਕਿ ਪਿੰਡ ਅਤਰਗੜ੍ਹ ਵਿਖੇ ਵਿਆਹੀ ਹੋਈ ਸੀ ਜਿਸ ਦਾ ਪੇਕਾ ਪਿੰਡ ਧਨੌਲਾ ਖ਼ੁਰਦ ਹੈ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਨੂੰ ਸਰਕਾਰੀ ਹਸਪਤਾਲ ਧਨੌਲਾ ’ਚ ਲਿਆਂਦਾ ਗਿਆ ਤਾਂ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਸੰਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਜਿਸਦੀ ਇਤਲਾਹ ਪੁਲਸ ਪ੍ਰਸ਼ਾਸਨ ਨੂੰ ਭੇਜੀ ਗਈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਔਰਤ ਦੀ ਸ਼ਰਮਨਾਕ ਕਰਤੂਤ! ਪਤੀ ਨਾਲ ਰਲ਼ ਕੇ ਨੌਜਵਾਨ ਨੂੰ ਪ੍ਰੇਮ ਜਾਲ 'ਚ ਫਸਾਇਆ ਤੇ ਫ਼ਿਰ...

ਜ਼ਿਕਰਯੋਗ ਹੈ ਕਿ ਸੰਦੀਪ ਕੌਰ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਅਜੇ ਕੋਈ ਬੱਚਾ ਨਹੀਂ ਹੋਇਆ ਸੀ। ਸੰਦੀਪ ਕੌਰ ਦੇ ਪੇਕਾ ਪਰਿਵਾਰ ਵੱਲੋਂ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਰ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News