ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

10/08/2022 2:44:41 PM

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਪੇਸ਼ਾਵਰ ਸ਼ਹਿਰ ਦੇ ਹਯਾਤਬਾਦ ਇਲਾਕੇ ਦੇ ਇਕ ਘਰ ’ਚੋਂ ਬੀਤੀ ਰਾਤ ਮਾਂ ਅਤੇ ਉਸ ਦੀਆਂ ਦੋ ਕੁੜੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਜਨਾਨੀ ਨੇ ਪਹਿਲਾਂ ਆਪਣੀਆਂ ਦੋਵੇਂ ਕੁੜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੂੰ ਸ਼ੱਕ ਹੈ ਕਿ ਜਾਇਦਾਦ ਦੇ ਮਾਮਲੇ ’ਚ ਇਨ੍ਹਾਂ ਦਾ ਕਤਲ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਸੂਤਰਾਂ ਅਨੁਸਾਰ ਮ੍ਰਿਤਕ ਅੰਬਰ ਨਾਸਿਰ ਦੇ ਚਾਚਾ ਅਲਾਊਦੀਨ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਜਨਾਨੀ ਉਸ ਦੀ ਭਤੀਜੀ ਹੈ। ਉਹ ਆਪਣੀਆਂ 2 ਕੁੜੀਆਂ ਨਾਲ ਰਹਿੰਦੀ ਸੀ। ਅਲਾਊਦੀਨ ਅਨੁਸਾਰ ਮ੍ਰਿਤਕ ਜਨਾਨੀ ਪੇਸ਼ਾਵਰ ਤੋਂ ਆਪਣਾ ਹਿੱਸਾ ਮੰਗਣ ਲਈ ਉਸ ਕੋਲ ਆਈ ਸੀ। ਜਾਇਦਾਦ ਨੂੰ ਲੈ ਕੇ ਗੱਲਬਾਤ ਚੱਲ ਹੀ ਰਹੀ ਸੀ ਕਿ ਉਸ ਦੀ ਭਤੀਜੀ ਅੰਬਰ ਨਾਸਿਰ ਨੇ ਆਪਣੀਆਂ ਕੁੜੀਆਂ ਈਸ਼ਾਨ ਅਤੇ ਮਾਇਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਖੁਦ ਨੂੰ ਵੀ ਗੋਲੀ ਮਾਰ ਲਈ। ਤਿੰਨਾਂ ਦੀ ਮੌਤ ਮੌਕੇ ’ਤੇ ਹੋ ਗਈ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਅਲਾਊਦੀਨ ਨੂੰ ਹਿਰਾਸਤ ਵਿਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

  
 

 
 

rajwinder kaur

This news is Content Editor rajwinder kaur