ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਨੂੰ ਮਿਲੀ ਜ਼ਮਾਨਤ, 29 ਦਿਨਾਂ ਬਾਅਦ ਜੇਲ੍ਹ ''ਚੋਂ ਆਵੇਗੀ ਬਾਹਰ
Friday, May 02, 2025 - 04:07 AM (IST)

ਬਠਿੰਡਾ (ਵਿਜੇ ਵਰਮਾ) : ਬਠਿੰਡਾ 'ਚ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ 'ਇੰਸਟਾ ਕੁਈਨ' ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਖਰਕਾਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪੁਲਸ ਨੇ ਉਸ ਨੂੰ 2 ਅਪ੍ਰੈਲ ਨੂੰ 17.71 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਇਹ ਮਾਮਲਾ ਸੂਬੇ ਭਰ ਵਿੱਚ ਸੁਰਖੀਆਂ ਵਿੱਚ ਰਿਹਾ ਸੀ।
ਵੀਰਵਾਰ ਨੂੰ ਬਠਿੰਡਾ ਦੀ ਐੱਨਡੀਪੀਐੱਸ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਮਨਦੀਪ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਉਸ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਅਮਨਦੀਪ ਨੂੰ ਫਸਾਇਆ ਗਿਆ ਹੈ ਅਤੇ ਉਸ ਤੋਂ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।
ਇਹ ਵੀ ਪੜ੍ਹੋ : 16 ਲੱਖ ਰੁਪਏ ਦੀ ਬੈਂਕ ਡਕੈਤੀ ’ਚ ਲੋੜੀਂਦਾ ਮੁਲਜ਼ਮ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ
ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ
ਵਕੀਲ ਨੇ ਕਿਹਾ ਕਿ ਪੁਲਸ ਸਮੇਂ ਸਿਰ ਚਲਾਨ ਪੇਸ਼ ਨਹੀਂ ਕਰ ਸਕੀ, ਜਿਸ ਦੇ ਆਧਾਰ 'ਤੇ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਹੁਣ ਸੰਭਾਵਨਾ ਹੈ ਕਿ ਅਮਨਦੀਪ ਕੌਰ ਸ਼ੁੱਕਰਵਾਰ ਤੱਕ ਬਠਿੰਡਾ ਕੇਂਦਰੀ ਜੇਲ੍ਹ ਤੋਂ ਰਿਹਾਅ ਹੋ ਜਾਵੇਗੀ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਡੀਜੀਪੀ ਨੇ ਅਮਨਦੀਪ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਜਾਂਚ ਦੌਰਾਨ ਕੁਝ ਪੁਲਸ ਅਧਿਕਾਰੀਆਂ ਨਾਲ ਉਸਦੇ ਸਬੰਧ ਵੀ ਸਾਹਮਣੇ ਆਏ, ਪਰ ਕੋਈ ਠੋਸ ਸਬੂਤ ਨਹੀਂ ਮਿਲਿਆ।
2 ਅਪ੍ਰੈਲ ਨੂੰ ਹੈਰੋਇਨ ਨਾਲ ਹੋਈ ਸੀ ਗ੍ਰਿਫ਼ਤਾਰ
ਅਮਨਦੀਪ ਕੌਰ ਨੂੰ ਸੋਸ਼ਲ ਮੀਡੀਆ 'ਤੇ 'ਇੰਸਟਾ ਕੁਈਨ' ਵਜੋਂ ਜਾਣਿਆ ਜਾਂਦਾ ਹੈ ਅਤੇ ਉਸਦੇ ਹਜ਼ਾਰਾਂ ਫਾਲੋਅਰਜ਼ ਹਨ। ਹੁਣ ਪੁਲਸ ਵੱਲੋਂ ਇਸ ਮਾਮਲੇ ਵਿੱਚ ਚਲਾਨ ਪੇਸ਼ ਕਰਨ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਅਮਨਦੀਪ ਤੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8