ਸ਼ੱਕੀ ਹਾਲਾਤ ''ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਕੀਤਾ ਹੰਗਾਮਾ (ਵੀਡੀਓ)

Monday, Dec 03, 2018 - 06:35 PM (IST)

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ 'ਚ ਮਹਿਲਾ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਥਾਣੇ ਬਾਹਰ ਹੰਗਾਮਾ ਕੀਤਾ ਗਿਆ। ਮ੍ਰਿਤਕਾ ਦੇ ਪਿਤਾ ਵਿਜੇ ਕੁਮਾਰ ਨੇ ਦੱਸਿਆ ਸਹੁਰੇ ਵਾਲੇ ਉਸ ਦੀ ਬੇਟੀ ਨੂੰ ਦਾਜ ਲਈ ਅਕਸਰ ਪਰੇਸ਼ਾਨ ਕਰਦੇ ਸਨ। ਪਰਿਵਾਰ ਨੇ ਸਹੁਰਿਆਂ 'ਤੇ ਉਨ੍ਹਾਂ ਦੀ ਬੇਟੀ ਦਾ ਕਤਲ ਦੇ ਦੋਸ਼ ਲਗਾਏ ਹਨ।

PunjabKesari

ਉਥੇ ਹੀ ਦੂਜੇ ਪੱਖ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਸਹੁਰਾ ਪੱਖ 'ਤੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਵੰਦਨਾ ਦਾ ਪ੍ਰੇਮ ਵਿਆਹ ਸੀ ਅਤੇ 5 ਸਾਲ ਪਹਿਲਾਂ ਹੀ ਗੌਰਵ ਅਰੋੜਾ ਨਾਲ ਵਿਆਹ ਹੋਇਆ ਸੀ।


author

shivani attri

Content Editor

Related News