ਫਾਜ਼ਿਲਕਾ-ਫਿਰੋਜ਼ਪੁਰ ਰੇਲਵੇ ਟਰੈਕ ''ਤੇ ਔਰਤ ਦੀ ਲਾਸ਼ ਬਰਾਮਦ

Thursday, Jun 11, 2026 - 03:28 PM (IST)

ਫਾਜ਼ਿਲਕਾ-ਫਿਰੋਜ਼ਪੁਰ ਰੇਲਵੇ ਟਰੈਕ ''ਤੇ ਔਰਤ ਦੀ ਲਾਸ਼ ਬਰਾਮਦ

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਰੇਲਵੇ ਟਰੈਕ ’ਤੇ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫਾਜ਼ਿਲਕਾ-ਫਿਰੋਜ਼ਪੁਰ ਰੇਲਵੇ ਟਰੈਕ ’ਤੇ ਸੰਤ ਕਬੀਰ ਕਾਲਜ ਕੋਲ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ।

ਉਸ ਦੀ ਉਮਰ ਕਰੀਬ 50 ਸਾਲ ਹੈ ਅਤੇ ਉਸਦੇ ਸਰੀਰ ’ਤੇ ਕਮੀਜ਼ ਅਤੇ ਸਲਵਾਰ ਫਿੱਕੇ ਰੰਗ ਦੀ ਅਤੇ ਸਿਰ ਤੇ ਚਿੱਟੇ ਰੰਗ ਦੀ ਚੁੰਨੀ ਲਈ ਹੋਈ ਹੈ। ਉਸ ਦਾ ਕੱਦ ਕਰੀਬ 5 ਫੁੱਟ 2 ਇੰਚ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।


author

Babita

Content Editor

Related News