ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚੋਂ ਮਿਲੀ ਔਰਤ ਦੀ ਲਾਸ਼, ਸੇਵਾਦਾਰਾਂ ਨੇ ਕੱਢੀ ਬਾਹਰ

Wednesday, Sep 20, 2023 - 10:46 AM (IST)

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚੋਂ ਮਿਲੀ ਔਰਤ ਦੀ ਲਾਸ਼, ਸੇਵਾਦਾਰਾਂ ਨੇ ਕੱਢੀ ਬਾਹਰ

ਤਰਨਤਾਰਨ (ਰਮਨ) : ਸਥਾਨਕ ਸ੍ਰੀ ਦਰਬਾਰ ਸਾਹਿਬ ਸਰੋਵਰ 'ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਸੀ। ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਡਿੱਗੀ ਇਕ ਔਰਤ ਦੀ ਲਾਸ਼ ਪ੍ਰਾਪਤ ਹੋਈ, ਜਿਸ ਨੂੰ ਸੇਵਾਦਾਰਾਂ ਵੱਲੋਂ ਬਾਹਰ ਕੱਢਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਮੰਗੇਤਰ ਦੀ Video ਦਿਖਾਉਣ ਬਹਾਨੇ ਮੁੰਡੇ ਨੂੰ ਬੁਲਾ ਕਰ ਦਿੱਤਾ ਵੱਡਾ ਕਾਂਡ, ਇੰਝ ਸਾਰੀ ਸੱਚਾਈ ਆਈ ਸਾਹਮਣੇ

ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਪਾਈ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਅਤੇ ਪਰਿਵਾਰਕ ਮੈਂਬਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ਨੇ ਭਾਰਤ ਲਈ ਰਾਤੋ-ਰਾਤ ਬਦਲੀ Travel Advisory, ਪਹਿਲਾਂ ਨਾਗਰਿਕਾਂ ਨੂੰ ਦਿੱਤੀ ਸੀ ਇਹ Warning

ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਸ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਔਰਤ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News