ਫਗਵਾੜਾ : ਸ਼ੱਕੀ ਹਾਲਾਤ ''ਚ ਔਰਤ ਦੀ ਲਾਸ਼ ਬਰਾਮਦ
Wednesday, Sep 18, 2019 - 09:30 AM (IST)

ਫਗਵਾੜਾ (ਹਰਜੋਤ) : ਫਗਵਾੜਾ ਦੇ ਸੁਖਚੈਨ ਨਗਰ 'ਚ ਬੁੱਧਵਾਰ ਸਵੇਰੇ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਪਛਾਣ ਕੁਲਦੀਪ ਕੌਰ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਘਰ 'ਚ ਇਕੱਲੀ ਰਹਿੰਦੀ ਸੀ ਅਤੇ ਉਸ ਦਾ ਪਤੀ ਬਾਹਰ ਰਹਿੰਦਾ ਸੀ।
ਫਿਲਹਾਲ ਪੁਲਸ ਮੌਕੇ 'ਤੇ ਪੁੱਜ ਗਈ ਹੈ। ਪੁਲਸ ਮੁਤਾਬਕ ਇਹ ਮਾਮਲਾ ਕਤਲ ਜਾਂ ਲੁੱਟ ਦਾ ਵੀ ਹੋ ਸਕਦਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।