ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਸਾਇਆ, ਕੈਂਸਰ ਕਾਰਨ ਮਾਂ ਦੀ ਮੌਤ, ਕੁਝ ਸਮਾਂ ਪਹਿਲਾਂ ਪਿਤਾ ਨੇ ਕੀਤੀ ਸੀ ਖ਼ੁਦਕੁਸ਼ੀ

01/19/2023 6:31:19 PM

ਬੋਹਾ (ਬਾਂਸਲ) : ਪਿਛਲੇ ਤਿੰਨ ਚਾਰ ਸਾਲਾਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸੁਖਵਿੰਦਰ ਕੌਰ (35) ਪਤਨੀ ਚਾਂਦੀ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜ਼ਿਕਰਯੋਗ ਹੈ ਕਿ ਇਸ ਔਰਤ ਦਾ ਪਤੀ ਚਾਂਦੀ ਸਿੰਘ ਨੇ ਸੁਖਵਿੰਦਰ ਕੌਰ ਦੀ ਬੀਮਾਰੀ ਦਾ ਇਲਾਜ ਕਰਾਉਂਦਿਆਂ ਭਾਰੀ ਕਰਜ਼ੇ ਹੇਠ ਦੱਬ ਗਿਆ ਸੀ ਤੇ ਉਸ ਤਣਾਅ 'ਚ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ- ਛਪੇ ਰਹਿ ਗਏ ਵਿਆਹ ਦੇ ਕਾਰਡ, ਕਰਜ਼ਾ ਚੁੱਕ ਕੈਨੇਡਾ ਭੇਜੀ ਮੰਗੇਤਰ ਦੇ ਸੁਨੇਹੇ ਨੇ ਮੁੰਡੇ ਨੂੰ ਕੀਤਾ ਕੱਖੋਂ ਹੌਲਾ

ਦੱਸ ਦੇਈਏ ਕਿ ਮ੍ਰਿਤਕ ਪਤੀ-ਪਤਨੀ ਦੇ ਦੋ ਬੱਚੇ ਹਨ, ਜਿਨ੍ਹਾਂ ਦੇ ਦਾਦਾ-ਦਾਦੀ ਪਹਿਲੋਂ ਹੀ ਅਕਾਲ ਚਲਾਣਾ ਕਰ ਚੁੱਕੇ ਹਨ। ਇਸ ਲਈ ਇਨ੍ਹਾਂ ਮਾਸੂਮ ਬੱਚਿਆਂ ਦਾ ਪਾਲਣ-ਪੋਸ਼ਣ ਤੇ ਪੜ੍ਹਾਈ ਜਾਰੀ ਰੱਖਣ ਸਬੰਧੀ ਵੱਡੀ ਸਮੱਸਿਆਂ ਪੈਦਾ ਹੋ ਗਈ ਹੈ। ਲੋਕ ਭਲਾਈ ਕੱਲਬ ਬੋਹਾ ਦੇ ਪ੍ਰਧਾਨ ਅਮਨਦੀਪ ਸਿੰਘ ਪੰਨੂ ਤੇ ਸਰਪ੍ਰਸਤ ਹਰਪਾਲ ਸਿੰਘ ਪੰਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੇਸਹਾਰਾ ਬੱਚਿਆ ਦੀ ਮਦਦ ਲਈ ਤਰੁੰਤ ਆਰਥਿਕ ਸਹਾਇਤ ਦੇਣ ਦਾ ਐਲਾਨ ਕਰੇ।

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੱਢੀ ਭੜਾਸ, ਲੋਹਾ-ਲਾਖਾ ਹੋਏ ਨੇ ਕਹੀਆਂ ਵੱਡੀਆਂ ਗੱਲਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto