ਫਗਵਾੜਾ: ਚਿੰਤਪੁਰਨੀ ਤੋਂ ਵਾਪਸ ਪਰਤਦਿਆਂ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ, ਪਤਨੀ ਦੀ ਮੌਤ

Wednesday, Oct 19, 2022 - 06:29 PM (IST)

ਫਗਵਾੜਾ: ਚਿੰਤਪੁਰਨੀ ਤੋਂ ਵਾਪਸ ਪਰਤਦਿਆਂ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ, ਪਤਨੀ ਦੀ ਮੌਤ

ਕਪੂਰਥਲਾ/ਫਗਵਾੜਾ (ਸੋਨੂੰ)- ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰ ਫਗਵਾੜਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਦਰਅਸਲ ਇਕ ਐਕਟਿਵਾ ਸਵਾਰ ਪਤੀ-ਪਤਨੀ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਸਕੂਟਰੀ ਦਾ ਬੈਲੇਂਸ ਵਿਗੜਨ ਕਰਕੇ ਸਕੂਟੀ ਸਾਈਡ 'ਤੇ ਲੱਗੇ ਕਿੱਕਰ ਦੇ ਦਰੱਖ਼ਤ ਨਾਲ ਜਾ ਟਕਰਾਈ ਅਤੇ ਮੌਕੇ 'ਤੇ ਹੀ ਪਤਨੀ ਦੀ ਮੌਤ ਹੋ ਗਈ ਅਤੇ ਪਤੀ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਭੇਜਿਆ ਗਿਆ।

PunjabKesari

ਚਸ਼ਮਦੀਦ ਵਿਲਸਨ ਨੇ ਦੱਸਿਆ ਕਿ ਐਕਟਿਵਾ ਸਵਾਰ ਪਤੀ-ਪਤਨੀ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਕਿ ਅਚਾਨਕ ਸਕੂਟੀ ਦਾ ਬੈਲੇਂਸ ਵਿਗੜਨ ਕਰਕੇ ਉਨ੍ਹਾਂ ਦੀ ਸਕੂਟੀ ਦਰੱਖ਼ਤ ਨਾਲ ਜਾ ਟਕਰਾਈ, ਜਿੱਥੇ ਕਿ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਤੀ ਨੂੰ ਸਿਵਲ ਹਸਪਤਾਲ ਫਗਵਾੜਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਤੇ ਫੂਡ ਸੇਫ਼ਟੀ ਅਫ਼ਸਰ ਕੀਤੇ ਤਬਦੀਲ

PunjabKesari

ਮੌਕੇ ਉਤੇ ਪੁੱਜੇ ਥਾਣਾ ਰਾਵਲਪਿੰਡੀ ਦੇ ਏ. ਐੱਸ. ਆਈ. ਚਮਕੌਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਜਗਦੀਸ਼ ਮਹਿਤਾ ਦਾ ਇਲਾਜ ਸਿਵਲ ਹਸਪਤਾਲ ਫਗਵਾੜਾ ਵਿਖੇ ਚੱਲ ਰਿਹਾ ਹੈ, ਜੋਕਿ ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆਪਣੇ ਸ਼ਹਿਰ ਲੁਧਿਆਣਾ ਵਿਖੇ ਜਾ ਰਹੇ ਸਨ। ਇਨ੍ਹਾਂ ਦੀ ਸਕੂਟਰੀ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਹਿਮਾਚਲ ਦੌਰੇ ’ਤੇ ਗਏ ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਨੂੰ ਪਿਆ ਦਿਲ ਦਾ ਦੌਰਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News