ਟਾਂਡਾ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਧੀ ਦੀਆਂ ਅੱਖਾਂ ਸਾਹਮਣੇ ਮਾਂ ਨੇ ਤੜਫ਼ਦਿਆਂ ਤੋੜਿਆ ਦਮ
Friday, Sep 16, 2022 - 12:42 PM (IST)
 
            
            ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਅੱਡਾ ਸਰਾਂ ਨੇੜੇ ਤੜਕਸਾਰ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਦਿਓਰ ਅਤੇ ਬੇਟੀ ਜ਼ਖ਼ਮੀ ਹੋ ਗਏ।

ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਗੁਰਦਾਸਪੁਰ ਦੇ ਪਿੰਡ ਕੱਸ ਕਲੇਰ ਤੋਂ ਪਾਸਪੋਰਟ ਦਫ਼ਤਰ ਹੁਸ਼ਿਆਰਪੁਰ ਜਾ ਰਹੇ ਮੋਟਰਸਾਈਕਲ ਸਵਾਰਾਂ ਦੇ ਵਿਚ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਔਰਤ ਰੀਟਾ ਪਤਨੀ ਮੇਜਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦਾ ਦਿਓਰ ਅਲਾਹੀ ਪੁੱਤਰ ਪ੍ਰੇਮ ਸਿੰਘ ਅਤੇ ਬੇਟੀ ਪ੍ਰਭਜੋਤ ਕੌਰ ਜ਼ਖ਼ਮੀ ਹੋ ਗਏ। ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਟਾਂਡਾ ਪੁਲਸ ਨੇ ਜ਼ਖ਼ਮੀ ਹੋਏ ਅਲਾਹੀ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਬੀਜ ਵਿਕਰੇਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ CM ਮਾਨ ਨੂੰ ਸੁਸਾਈਡ ਨੋਟ 'ਚ ਕੀਤੀ ਫਰਿਆਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            