ਗਿੱਦੜਬਾਹਾ ''ਚ ਵਾਪਰਿਆ ਦਰਦਨਾਕ ਹਾਦਸਾ, ਭਿਆਨਕ ਟੱਕਰ ਮਗਰੋਂ ਉੱਡੇ 3 ਕਾਰਾਂ ਦੇ ਪਰਖੱਚੇ, ਇਕ ਮਹਿਲਾ ਦੀ ਮੌਤ

03/28/2024 5:30:58 PM

ਗਿੱਦੜਬਾਹਾ (ਚਾਵਲਾ)-ਗਿੱਦੜਬਾਹਾ-ਮਲੋਟ ਰੋਡ ’ਤੇ ਮਾਰਕਫੈੱਡ ਪਲਾਂਟ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮਹਿਲਾ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਰੀਬ ਅੱਧਾ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਜਾਣਕਾਰੀ ਅਨੁਸਾਰ ਰਾਵਲ ਸਿੰਘ ਸ਼੍ਰੀਗੰਗਾਨਗਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਾਲੇਰਕੋਟਲਾ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਕਾਰ ਰਾਹੀਂ ਵਾਪਸ ਪਿੰਡ ਜਾ ਰਹੇ ਸਨ ਕਿ ਜਦੋਂ ਉਹ ਮਾਰਕਫੈੱਡ ਪਲਾਂਟ ਦੇ ਨਜ਼ਦੀਕ ਸਥਿਤ ਚੌਰਸਤੇ ’ਤੇ ਪੁੱਜੇ ਤਾਂ ਉਨ੍ਹਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਗੱਡੀ, ਜਿਸ ਨੂੰ ਸੁਰਮਨਦੀਪ ਸਿੰਘ ਵਾਸੀ ਬੁਰਜ ਮਹਿਮਾ ਚਲਾ ਰਿਹਾ ਸੀ, ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਕਤ ਵਾਹਨ ਗਿੱਦੜਬਾਹਾ ਵਾਲੇ ਪਾਸੇ ਤੋਂ ਉਕਤ ਚੌਰਸਤੇ ’ਤੇ ਮੋੜ ਕੱਟ ਰਹੀ ਕਾਰ, ਜਿਸ ਨੂੰ ਸੁਖਪਾਲ ਸਿੰਘ ਚਲਾ ਰਿਹਾ ਸੀ, ਵਿਚ ਜਾ ਟਕਰਾਈ।

ਇਹ ਵੀ ਪੜ੍ਹੋ:  ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਵਾਅਦਿਆਂ ਤੋਂ ਮੁਕਰ ਗਿਆ ਨੌਜਵਾਨ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

PunjabKesari

ਉਕਤ ਹਾਦਸੇ ਵਿਚ ਰਾਵਲ ਸਿੰਘ, ਰਵਿੰਦਰ ਸਿੰਘ, ਸੁਰਿੰਦਰ ਕੌਰ, ਸੁਰਮਨਦੀਪ ਸਿੰਘ, ਕਾਲਾ ਸਿੰਘ ਅਤੇ ਸੁਖਪਾਲ ਸਿੰਘ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਅਤੇ ਸਹਾਇਕ ਕਰਮਚਾਰੀਆਂ ਨਵਜੋਤ ਕੌਰ ਅਤੇ ਰਾਹੁਲ ਸਿਆਗ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਪਹੁੰਚਾਇਆ। ਉਧਰ ਸਿਵਲ ਹਸਪਤਾਲ ਵਿਖੇ ਡਿਊਟੀ ਡਾ. ਧਰਿੰਦਰ ਗਰਗ ਨੇ ਦੱਸਿਆ ਕਿ ਜਦੋਂ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਸਮੇਂ ਸੁਰਿੰਦਰ ਕੌਰ ਦੀ ਮੌਤ ਹੋ ਚੁੱਕੀ ਸੀ, ਜਦਕਿ ਬਾਕੀ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰਾਵਲ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਬਠਿੰਡਾ ਰੈਫ਼ਰ ਕਰ ਦਿੱਤਾ। ਏ. ਐੱਸ. ਆਈ. ਤਫ਼ਤੀਸ਼ੀ ਅਫ਼ਸਰ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News