ਮਣੀਕਰਨ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਪਤੀ-ਪਤਨੀ ਨਾਲ ਵਾਪਰਿਆ ਭਾਣਾ, ਪਤਨੀ ਦੀ ਦਰਦਨਾਕ ਮੌਤ

06/16/2024 3:05:54 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਕੌਮੀ ਮਾਰਗ ਉੱਪਰ ਬੀਤੀ ਦੇਰ ਸ਼ਾਮ ਪਿੰਡ ਮੱਸੇਵਾਲ ਸਰਕਾਰੀ ਸਕੂਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਜਾਣ ਅਤੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਬੁਲੇਟ ਮੋਟਰਸਾਈਕਲ ਉੱਪਰ ਸਵਾਰ ਪਤੀ-ਪਤਨੀ ਮਣੀਕਰਨ ਸਾਹਿਬ ਦੀ ਯਾਤਰਾ ਕਰਨ ਉਪਰੰਤ ਵਾਪਸ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਜਾ ਰਹੇ ਸਨ। ਜਦੋਂ ਇਹ ਪਿੰਡ ਮੱਸੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਪੁੱਜੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਸਾਈਕਲ ਦੀ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਬੁਲੇਟ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਦੂਸਰੇ ਮੋਟਰਸਾਈਕਲ ਸਵਾਰ ਵਿਅਕਤੀ ਸੜਕ ਉਪਰ ਡਿੱਗਣ ਕਾਰਨ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਖੇਤਾਂ 'ਚ ਕੰਮ ਕਰਦਿਆਂ 4 ਧੀਆਂ ਦੇ ਪਿਓ ਦੀ ਤੜਫ਼-ਤੜਫ਼ ਕੇ ਹੋਈ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਇਨ੍ਹਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਕੌਮੀ ਮਾਰਗ ਦੇ ਟੋਲ ਪਲਾਜ਼ਾ ਪਿੰਡ ਮੋੜਾ ਦੀ ਐਬੂਲੈਂਸ ਦੇ ਜਰੀਏ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਪਹੁੰਚਾਇਆ ਗਿਆ। ਐਂਬੂਲੈਂਸ ਦੇ ਡਰਾਈਵਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਕ ਔਰਤ ਅਤੇ ਤਿੰਨ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜ਼ਖ਼ਮੀ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜ਼ਖ਼ਮੀ ਔਰਤ ਦੀ ਪਛਾਣ ਗੁਰਜੀਤ ਕੌਰ ਉਮਰ ਕਰੀਬ 55 ਸਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹਾਦਸੇ ਬਾਰੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਏ. ਐੱਸ. ਆਈ. ਪ੍ਰਦੀਪ ਕੁਮਾਰ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ ਉੱਪਰ ਪਹੁੰਚ ਗਏ ਸਨ ਅਤੇ ਉਨ੍ਹਾਂ ਵੱਲੋਂ ਹਾਦਸੇ ਬਾਰੇ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ, ਨਸ਼ਾ ਤਸਕਰਾਂ ਵਿਰੁੱਧ ਦਿੱਤੇ ਗਏ ਸਖ਼ਤ ਨਿਰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News