ਸਤਿਸੰਗ ਘਰ ਤੋਂ ਪਰਤਿਆਂ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪਤਨੀ ਦੀ ਦਰਦਨਾਕ ਮੌਤ

Sunday, Jul 14, 2024 - 02:52 PM (IST)

ਹਾਜੀਪੁਰ  (ਹਰਵਿੰਦਰ ਜੋਸ਼ੀ)- ਹਾਜੀਪੁਰ ਵਿਖੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਤਿਸੰਗ ਘਰ ਤੋਂ ਵਾਪਸ ਆ ਰਹੇ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਹਾਜੀਪੁਰ ਦੇ ਬੱਸ ਸਟੈਂਡ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

PunjabKesari

ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਟਿੱਪਰ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਢਾਡੇਕਟਵਾਲ ਵਾਸੀ ਰੇਖਾ ਰਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦਾ ਪਤੀ ਜਗ ਮੋਹਣ ਸਿੰਘ ਜ਼ਖ਼ਮੀ ਹੋ ਗਿਆ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News