ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾਂਦੇ ਸਮੇਂ ਪਤੀ-ਪਤਨੀ ਨਾਲ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ

Saturday, Sep 28, 2024 - 05:52 PM (IST)

ਹੁਸ਼ਿਆਰਪੁਰ/ਲੁਧਿਆਣਾ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਇਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਵਿਚ ਪਤਨੀ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਐਕਟਿਵਾ 'ਤੇ ਸਵਾਰ ਹੋ ਕੇ ਪਤੀ-ਪਤਨੀ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸਨ।

PunjabKesari

ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ।   ਪਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਦੋ ਟਰਾਲਿਆਂ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News