ਸੜਕ ਹਾਦਸੇ ''ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ

Friday, Oct 02, 2026 - 11:23 AM (IST)

ਸੜਕ ਹਾਦਸੇ ''ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ

ਔੜ/ਚੱਕਦਾਨਾ (ਛਿੰਜੀ)-ਕਸਬਾ ਔੜ ਦੇ ਬੱਸ ਅੱਡੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੇ ਇਕ ਪਰਿਵਾਰ ਨੂੰ ਪਿਛਿਓਂ ਆ ਰਹੇ ਇਕ ਭਾਰੀ ਟਿੱਪਰ ਨੇ ਆਪਣੀ ਲਪੇਟ ਵਿਚ ਲੈ ਲਿਆ।

ਹਾਦਸੇ ਦੌਰਾਨ ਸਕੂਟਰੀ ਦੇ ਪਿੱਛੇ ਬੈਠੀਆਂ ਦੋਵੇਂ ਔਰਤਾਂ ਟਿੱਪਰ ਦੇ ਪਿਛਲੇ ਟਾਈਰਾਂ ਹੇਠਾਂ ਆ ਗਈਆਂ। ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਅਤੇ ਸਹਿਮ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਰਸੂਲਪੁਰ ਦਾ ਇਕ ਪਰਿਵਾਰ ਲੁਧਿਆਣਾ ਵਿਖੇ ਰਹਿ ਰਿਹਾ ਹੈ, ਜਿਸ ਵਿਚੋਂ ਅਸ਼ਵਨੀ ਕੁਮਾਰ ਆਪਣੀਆਂ ਦੋ ਭਰਜਾਈਆਂ ਨੂੰ ਸਕੂਟਰੀ ’ਤੇ ਬਿਠਾ ਕੇ ਕਿਸੇ ਕੰਮ ਲਈ ਰਸੂਲਪੁਰ ਆਇਆ ਸੀ। ਕੰਮ ਨਿਪਟਾਉਣ ਤੋਂ ਬਾਅਦ ਜਦੋਂ ਉਹ ਵਾਪਸ ਲੁਧਿਆਣਾ ਆਪਣੇ ਘਰ ਜਾ ਰਹੇ ਸੀ ਅਤੇ ਕਸਬਾ ਔੜ ਦੇ ਬੱਸ ਅੱਡੇ ’ਤੇ ਰੁਕੇ ਸਨ, ਤਾਂ ਪਿੱਛਿਓਂ ਆ ਰਹੇ ਇਕ ਭਾਰੀ ਟਿੱਪਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਇਹ ਵੀ ਪੜ੍ਹੋ: LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ

ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਦੇ ਪਿੱਛੇ ਬੈਠੀਆਂ ਦੋਵੇਂ ਔਰਤਾਂ ਟਿੱਪਰ ਦੇ ਪਿਛਲੇ ਟਾਇਰ ਹੇਠਾਂ ਆ ਗਈਆਂ। ਇਸ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਔੜ ਦੀ ਐੱਸ. ਐੱਚ. ਓ. ਨਰੇਸ਼ ਕੁਮਾਰੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਦੂਜੀ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੈ। ਜ਼ਖ਼ਮੀ ਔਰਤ ਦੀ ਇਕ ਬਾਂਹ ਬੁਰੀ ਤਰ੍ਹਾਂ ਦਰੜ ਹੋਣ ਕਾਰਨ ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਹਸਪਤਾਲ ਭੇਜਿਆ ਗਿਆ ਹੈ।

ਐੱਸ. ਐੱਚ. ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਟਿੱਪਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਦੇਹ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।ਆਪਣੇ ਕੰਮ ਲਈ ਘਰੋਂ ਨਿਕਲੇ ਪਰਿਵਾਰ ਨੂੰ ਇਹ ਅੰਦਾਜ਼ਾ ਵੀ ਨਹੀਂ ਸੀ ਕਿ ਵਾਪਸੀ ਦੌਰਾਨ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਵੇਗਾ। ਇਕ ਔਰਤ ਦੀ ਮੌਤ ਅਤੇ ਦੂਜੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News