ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਹਾਦਸਾ, ਭਰਾ ਦੀਆਂ ਅੱਖਾਂ ਸਾਹਮਣੇ ਹੋਈ ਭੈਣ ਦੀ ਦਰਦਨਾਕ ਮੌਤ

Thursday, May 16, 2024 - 05:43 PM (IST)

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਹਾਦਸਾ, ਭਰਾ ਦੀਆਂ ਅੱਖਾਂ ਸਾਹਮਣੇ ਹੋਈ ਭੈਣ ਦੀ ਦਰਦਨਾਕ ਮੌਤ

ਜਲੰਧਰ (ਸੋਨੂੰ)- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ 'ਤੇ ਆਪਣੇ ਭਰਾ ਨਾਲ ਜਾ ਰਹੀ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਪੂਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਟਿੱਪਰ ਜਾ ਰਿਹਾ ਹੁੰਦਾ ਹੈ ਕਿ ਅਚਾਨਕ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਜਾਂਦੀ ਹੈ। ਇਸ ਦੌਰਾਨ ਮੋਟਰਸਾਈਕਲ 'ਤੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਲਈ ਜਾ ਰਹੇ ਭੈਣ-ਭਰਾ ਹੇਠਾਂ ਡਿੱਗ ਜਾਂਦੇ ਹਨ। ਇਸ ਹਾਦਸੇ ਵਿਚ ਭੈਣ ਦੀ ਮੌਕੇ 'ਤੇ ਹੀ ਮੌਤ ਹੋ ਜਾਂਦੀ ਹੈ ਅਤੇ ਭਰਾ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਭਰਾ ਦਾ ਵੀ ਇਲਾਜ ਚੱਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਭੈਣ ਨਾਲ ਰਿਲੇਸ਼ਨ 'ਚ ਰਹਿ ਰਹੇ ਦੋਸਤ ਦਾ ਬੇਰਹਿਮੀ ਨਾਲ ਕਤਲ, ਦੋਸ਼ੀ ਬੋਲਿਆ, 'ਯਾਰੀ 'ਚ ਗੱਦਾਰੀ ਦਾ ਸਬਕ'

ਮੌਕੇ 'ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਹਾਈਵੇਅ 'ਤੇ ਜਾਮ ਲੱਗਾ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਟਿੱਪਰ ਨਾਲ ਸਾਈਡ ਵੱਜਣ ਕਾਰਨ ਭਰਾ ਨਾਲ ਵਾਪਸ ਜਾ ਰਹੀ ਭੈਣ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਟਿੱਪਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਪਰ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

PunjabKesari
 

ਇਹ ਵੀ ਪੜ੍ਹੋ-ਜਲੰਧਰ: ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ, ਇੰਟਰਨੈਸ਼ਨਲ ਡਰੱਗ ਰੈਕੇਟ ਨਾਲ ਜੁੜੇ ਨੇ ਤਾਰ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News