ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਤਿਆਗੇ ਪ੍ਰਾਣ

Wednesday, Feb 28, 2024 - 06:53 PM (IST)

ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਤਿਆਗੇ ਪ੍ਰਾਣ

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਆਈ ਇਕ 65 ਸਾਲਾ ਔਰਤ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।  ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਬਜ਼ੁਰਗ ਮਾਤਾ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਦੇ ਅੰਦਰ ਜਦੋਂ ਦਾਖ਼ਲ ਹੋਣ ਲੱਗਦੀ ਹੈ ਤਾਂ ਉਸ ਵੇਲੇ ਉਹ ਚੱਕਰ ਖਾ ਕੇ ਡਿੱਗ ਜਾਂਦੀ ਹੈ। ਬਾਅਦ ਵਿੱਚ ਜਦੋਂ ਪਰਿਵਾਰ ਵੱਲੋਂ ਉਸ ਬਜ਼ੁਰਗ ਮਾਤਾ ਨੂੰ ਕੁਝ ਨੇੜਲੇ ਲੋਕਾਂ ਦੀ ਸਹਾਇਤਾ ਨਾਲ ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਪਤਾ ਚੱਲਦਾ ਹੈ ਕਿ ਉਸ ਬਜ਼ੁਰਗ ਮਾਤਾ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਂਦੀ ਹੈ। 

PunjabKesari

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੂੰ CM ਮਾਨ ਦੀ ਵੱਡੀ ਸੌਗਾਤ, 283 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ (ਵੀਡੀਓ)

PunjabKesari

ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਇਸ ਬਜ਼ੁਰਗ ਮਾਤਾ ਦੇ ਨਾਲ ਉਸ ਦਾ ਪਰਿਵਾਰ ਵੀ ਨਤਮਸਤਕ ਹੋਣ ਲਈ ਆਇਆ ਹੋਇਆ ਸੀ ਅਤੇ ਕਿਸੇ ਕੇਸ ਵਿੱਚੋਂ ਬਰੀ ਹੋਣ ਦੀ ਖ਼ੁਸ਼ੀ ਵਿੱਚ ਉਹ ਮਾਲਕ ਦੇ ਦਰਬਾਰ 'ਤੇ ਸ਼ੁਕਰਾਨਾ ਕਰਨ ਲਈ ਆਏ ਹੋਏ ਸਨ। ਸ੍ਰੀ ਗੁਰਦੁਆਰਾ ਸੁਲਤਾਨਪੁਰ ਸਾਹਿਬ ਵਿਚ ਵਾਪਰੀ ਇਸ ਘਟਨਾ ਦੀਆਂ ਤਸਵੀਰਾਂ ਵੀ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈਆਂ ਹਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News