ਸੁਲਤਾਨਪੁਰ ਲੋਧੀ ਵਿਖੇ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਾਏ ਗੰਭੀਰ ਦੋਸ਼

Friday, Jun 25, 2021 - 10:09 AM (IST)

ਸੁਲਤਾਨਪੁਰ ਲੋਧੀ ਵਿਖੇ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਾਏ ਗੰਭੀਰ ਦੋਸ਼

ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਦੇ ਪਿੰਡ ਕਾਰਮਜੀਤਪੁਰ ਤੋਂ ਇਕ 50 ਸਾਲ ਦੀ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਥੇ ਹੀ ਔਰਤ ਦੇ ਪਰਿਵਾਰ ਵੱਲੋਂ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ 'ਤੇ ਔਰਤ ਨੂੰ ਲੰਬੇ ਸਮੇਂ ਤੋਂ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਜਿਸ ਦਾ ਕਾਰਨ ਦਾਜ ਦੇ ਰੂਪ ਵਿੱਚ ਵੱਖ-ਵੱਖ ਮੰਗ ਨੂੰ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸੁਖਮੀਤ ਸਿੰਘ ਡਿਪਟੀ ਕਤਲ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਦਾ ਕੁਨੈਕਸ਼ਨ ਆਇਆ ਸਾਹਮਣੇ

PunjabKesari

ਸ਼ੱਕੀ ਹਾਲਾਤ ਵਿਚ ਮਰੀ ਔਰਤ ਦਾ ਇਕ 15 ਸਾਲ ਦਾ ਬੇਟਾ ਮਨਰਾਜ ਸਿੰਘ ਵੀ ਹੈ, ਜਿਸ ਨੇ ਪੁਲਸ ਨੂੰ ਦਿਤੇ ਆਪਣੇ ਬਿਆਨ ਵਿੱਚ ਆਪਣੀ ਮਾਤਾ ਨਾਲ ਹੋ ਰਹੀ ਤਸ਼ੱਦਦ ਦਾ ਜ਼ਿਕਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੇਰੀ ਮਾਂ ਦੀ ਬੇਰਿਹਮੀ ਨਾਲ ਕੁੱਟਮਾਰ ਕੀਤੀ ਗਈ ਸੀ। 

ਇਹ ਵੀ ਪੜ੍ਹੋ:ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ

PunjabKesari

ਪੁਲਸ ਨੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਪਤੀ ਅਤੇ ਉਸ ਸਹੁਰੇ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਦਕਿ ਮ੍ਰਿਤਕ ਦੇ ਪਰਿਵਾਰ ਪੁਲਸ ਤੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਿਹਾ ਹੈ  ਪਰ ਫਿਲਹਾਲ ਪੁਲਸ ਨੇ ਧਾਰਾ 304 ਅਤੇ ਗੈਰ ਇਰਦਾਤਾਨ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ:  ਫਿਲੌਰ: ਨਾਜਾਇਜ਼ ਮਾਈਨਿੰਗ ਤੋਂ ਖਫ਼ਾ ਕਿਸਾਨਾਂ ਨੇ ਕੈਪਟਨ ਨੂੰ ਲਿਖੀ ਚਿੱਠੀ, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News