ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ 'ਚ ਸਸਕਾਰ ਦਾ ਹੋਇਆ ਵਿਰੋਧ

04/06/2020 6:19:43 PM

ਗੋਰਾਇਆ (ਮੁਨੀਸ਼)— ਇਥੋਂ ਦੇ ਨੇੜਲੇ ਪਿੰਡ ਅੱਟਾ ਦੀ ਰਹਿਣ ਵਾਲੀ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਵਿਆਹੁਤਾ ਲੁਧਿਆਣਾ ਵਿਖੇ ਵਿਆਹੀ ਸੀ। ਹਸਪਤਾਲਾਂ ਵਿਖੇ ਮੌਤ ਹੋਣ ਮਗਰੋਂ ਲੜਕੀ ਦੀ ਲਾਸ਼ ਨੂੰ ਪਿੰਡ ਅੱਟਾ 'ਚ ਲਿਆ ਕੇ ਸਸਕਾਰ ਕਰਨ ਨੂੰ ਲੈ ਕੇ ਪਿੰਡ ਵਾਸੀਆਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਕਹਿਣਾ ਸੀ ਕਿ ਲੜਕੀ ਦੀ ਮੌਤ ਕੋਰੋਨਾ ਨਾਲ ਹੋਈ ਹੈ ਪਰ ਕਾਫੀ ਸਮਝਾਉਣ ਤੋਂ ਬਾਅਦ ਸਾਹਮਣੇ ਆਇਆ ਕਿ ਮੌਤ ਕੋਰੋਨਾ ਨਾਲ ਨਹੀਂ ਹੋਈ। ਲੜਕੀ ਦੇ ਪਰਿਵਾਰ ਨੇ ਉਸ ਦੇ ਸੁਹਰੇ ਪਰਿਵਾਰ 'ਤੇ ਉਸ ਨੂੰ ਕੁੱਟਮਾਰ ਕਰਕੇ ਮਾਰਨ ਦਾ ਦੋਸ਼ ਲਗਾਇਆ ਹੈ, ਜਦਕਿ ਪੁਲਸ ਦਾ ਕਹਿਣਾ ਹੈ ਕਿ ਬੀਮਾਰ ਹੋਣ ਕਾਰਨ ਉਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ
ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੈਟਰੋਲ ਬੰਬ ਨਾਲ ਪੁਲਸ ਮੁਲਾਜ਼ਮਾਂ 'ਤੇ ਹਮਲਾ​​​​​​​

ਲੁਧਿਆਣਾ 'ਚ ਵਿਆਹੀ ਗੋਰਾਇਆ ਨੇੜੇ ਪਿੰਡ ਅੱਟਾ ਦੀ 28 ਸਾਲਾ ਮਨੀਸ਼ਾ ਦੇ ਭਰਾ ਸੁਰਿੰਦਰ ਅਤੇ ਉਸ ਦੇ ਪਿਤਾ ਹਰਬੰਸ ਲਾਲ ਨੇ ਸਹੁਰੇ ਪਰਿਵਾਰ 'ਤੇ ਕੁੜੀ ਨਾਲ ਕੁੱਟਮਾਰ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਹਸਪਤਾਲ 'ਚ ਇਲਾਜ ਦੌਰਾਨ ਮਨੀਸ਼ਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਪਰਿਵਾਰ ਨੇ ਅਸਥੀਆਂ ਚੁਗਣ ਸਬੰਧੀ ਸਿਹਤ ਵਿਭਾਗ ਨੂੰ ਕੀਤੀ ਇਹ ਬੇਨਤੀ
ਇਹ ਵੀ ਪੜ੍ਹੋ:  ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ

ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਉਸ ਨੂੰ ਬੁਖਾਰ, ਖਾਂਸੀ ਅਤੇ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਸੀ, ਜਿਸ 'ਤੇ ਸੁਹਰੇ ਪਰਿਵਾਰ ਨੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਉਹ ਲੁਧਿਆਣਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਿੰਡ ਲੈ ਆਏ ਪਰ ਪਿੰਡ ਵਾਲਿਆਂ ਨੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਸ਼ੱਕ ਕਾਰਨ ਸ਼ਮਸ਼ਾਮ ਭੂਮੀ 'ਚ ਸਸਕਾਰ ਨਾ ਕਰਨ ਦੀ ਗੱਲ ਕਹੀ ਪਰ ਰਿਪੋਰਟ ਨੈਗੇਟਿਵ ਆਈ ਦੱਸੀ ਤਾਂ ਮ੍ਰਿਤਕਾ ਮਨੀਸ਼ਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ:  ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ

ਦੂਜੇ ਪਾਸੇ ਇਸ ਸਬੰਧੀ ਮਨੀਸ਼ਾ ਦੇ ਪਤੀ ਰੋਹਿਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਕੁਝ ਦਿਨਾਂ ਤੋਂ ਮਨੀਸ਼ਾ ਬੀਮਾਰ ਸੀ, ਉਸ ਦਾ ਬੁਖਾਰ ਟੁੱਟ ਨਹੀਂ ਰਿਹਾ ਸੀ, ਉਸ ਨੂੰ ਹਸਪਤਾਲ ਲੈ ਕੇ ਗਏ ਅਤੇ ਦਾਖਲ ਕਰਵਾਇਆ ਗਿਆ, ਅਗਲੇ ਦਿਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕੇਸ ਇੰਚਾਰਜ ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਨੀਸ਼ਾ ਬਾਰੇ ਕੋਰੋਨਾ ਦੀ ਸ਼ੱਕੀ ਮਰੀਜ਼ ਹੋਣ ਦੇ ਸਬੰਧੀ ਖਬਰ ਮਿਲੀ ਸੀ ਕਿ ਉਸ ਦਾ ਖਾਂਸੀ, ਬੁਖਾਰ ਨਹੀਂ ਟੁੱਟ ਰਿਹਾ। ਉਨ੍ਹਾਂ ਨੇ ਡਾਕਟਰਾਂ ਦੀ ਟੀਮ ਨੂੰ ਨਾਲ ਲੈ ਕੇ ਉਸ ਨੂੰ ਆਈਸੋਲੇਟ ਕੀਤਾ ਅਤੇ ਟੈਸਟ ਕੀਤਾ, ਟੈਸਟ ਦੀ ਰਿਪੋਰਟ ਨੈਗੇਟਿਵ ਆਈ। ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ, ਅਪ੍ਰੈਲ ਮਹੀਨੇ 'ਚ ਪੰਜਾਬ ਸਰਕਾਰ ਨੂੰ ਹੋਇਆ 5 ਹਜ਼ਾਰ ਕਰੋੜ ਦਾ ਵਿੱਤੀ ਨੁਕਸਾਨ

 

shivani attri

This news is Content Editor shivani attri