ਅੱਗ ’ਚ ਝੁਲਸੀ ਜਨਾਨੀ ਨੇ ਤੋੜਿਆ ਦਮ, ਪੁਲਸ ਜਾਂਚ ਜਾਰੀ
Friday, Dec 10, 2021 - 10:53 AM (IST)
ਮੋਗਾ (ਅਜ਼ਾਦ) : ਥਾਣਾ ਮਹਿਣਾ ਦੇ ਅਧੀਨ ਪੈਂਦੇ ਪਿੰਡ ਧੂੜਕੋਟ ਟਾਹਲੀਵਾਲਾ ਵਾਸੀ ਰੁਪਿੰਦਰ ਕੌਰ (32) ਜੋ ਇਕ ਬੱਚੇ ਦੀ ਮਾਂ ਹੈ ਅਤੇ ਬੀਤੀ 1 ਦਸੰਬਰ ਨੂੰ ਘਰ ਵਿਚ ਖਣਾ ਬਣਾਉਂਦੇ ਸਮੇਂ ਅੱਗ ਦੀ ਲਪੇਟ ਵਿਚ ਆ ਗਈ ਸੀ। ਉਸ ਨੇ ਬੀਤੀ ਰਾਤ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਮੁਖੀ ਇੰਸਪੈਕਟਰ ਕ੍ਰਿਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਉੱਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਤੋਂ ਪੁੱਛਗਿੱਛ ਕੀਤੀ।
ਪੁਲਸ ਸੂਤਰਾਂ ਦੇ ਅਨੁਸਾਰ ਰੁਪਿੰਦਰ ਕੌਰ ਦਾ ਵਿਆਹ ਕਰੀਬ 9 ਸਾਲ ਪਹਿਲਾਂ ਹੋਇਆ ਸੀ, ਜਿਸ ਦੇ ਇਕ ਬੱਚਾ ਹੈ। ਬੀਤੀ ਇਕ ਦਸੰਬਰ ਨੂੰ ਸਵੇਰੇ ਜਦ ਉਹ ਘਰ ਦੀ ਰਸੋਈ ਵਿਚ ਖਾਣਾ ਬਣਾ ਰਹੀ ਸੀ ਤਾਂ ਅੱਗ ਦੀ ਲਪੇਟ ’ਚ ਆ ਗਈ ਅਤੇ ਬੁਰੀ ਤਰ੍ਹਾਂ ਨਾਲ ਝੁਲਸ ਗਈ, ਜਿਸ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਉੱਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚ ਰੱਖਿਆ ਗਿਆ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਉਨ੍ਹਾਂ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਅੱਗ ਲਗਾਉਣ ਦੀ ਘਟਨਾ ਦੀ ਵੀ ਜਾਂਚ ਕਰ ਰਹੀ ਹੈ ਤਾਂ ਕਿ ਅਸਲੀਅਤ ਸਾਹਮਣੇ ਆ ਸਕੇ।