ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ

Monday, Dec 05, 2022 - 12:27 PM (IST)

ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ

ਡੇਰਾਬੱਸੀ (ਅਨਿਲ) : ਡੇਰਾਬੱਸੀ ਨਗਰ ਕੌਂਸਲ ਦੇ ਪਿੰਡ ਮੀਰਪੁਰ 'ਚ ਦਵਾਈ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਖਾਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਗੁੜੀਆ ਪਤਨੀ ਓਮਪਾਲ ਵਾਸੀ ਮੀਰਪੁਰ, ਮੂਲ ਰੂਪ ਤੋਂ ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵੱਜੋਂ ਹੋਈ ਹੈ। ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਗੁੜੀਆ ਦੇ ਪੁੱਤਰ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੇ ਦੁੱਖ ਕਾਰਨ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।

ਅਚਾਨਕ ਉਹ ਉਲਟੀਆਂ ਕਰਨ ਲੱਗ ਗਈ। ਫਿਰ ਪਤਾ ਲੱਗਾ ਕਿ ਉਸ ਨੇ ਦਵਾਈ ਦੇ ਭੁਲੇਖੇ ਕਈ ਜ਼ਹਿਰੀਲੀ ਚੀਜ਼ ਖਾ ਲਈ ਹੈ। ਉਸ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਤੋਂ ਜੀ. ਐੱਮ. ਸੀ. ਐੱਚ. ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁਬਾਰਕਪੁਰ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
 


author

Babita

Content Editor

Related News