ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

Monday, Jul 20, 2026 - 12:22 PM (IST)

ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਜ਼ੀਰਕਪੁਰ (ਧੀਮਾਨ) : ਪੀਰਮੁਛੱਲਾ ਖੇਤਰ ’ਚ ਝੁੱਗੀਆਂ ’ਚ ਰਹਿਣ ਵਾਲੀ 35 ਸਾਲਾ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਿਲੇਸ਼ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਪਤੀ ਮਿਥਿਲੇਸ਼ ਪੀਰਮੁਛੱਲਾ ਸਥਿਤ ਰਿੰਕੂ ਦੀ ਡੇਅਰੀ ’ਤੇ ਕੰਮ ਕਰਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਜਾਂਚ ਅਨੁਸਾਰ ਸੁਧਾ ਪਿਛਲੇ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ, ਜਿਸ ਕਾਰਨ ਉਸ ਦੀ ਮੌਤ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਡੇਰਾਬਸੀ ਸਿਵਲ ਹਸਪਤਾਲ ਦੀ ਮੁਰਦਾਘਰ ’ਚ ਰਖਵਾਇਆ ਗਿਆ ਹੈ। ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਉੱਤਰ ਪ੍ਰਦੇਸ਼ ’ਚ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਡੇਰਾਬੱਸੀ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


author

Babita

Content Editor

Related News