ਓਵਰ ਡੋਜ਼ ਦਵਾਈ ਨਾਲ ਬਜ਼ੁਰਗ ਔਰਤ ਦੀ ਮੌਤ

Saturday, Aug 05, 2017 - 01:10 PM (IST)

ਜਲੰਧਰ(ਸ਼ੋਰੀ)— ਕਿਸ਼ਨਪੁਰਾ ਇਲਾਕੇ ਵਿਚ ਬੀਤੇ ਦਿਨ ਇਕ 60 ਸਾਲਾ ਬਜ਼ੁਰਗ ਔਰਤ ਦੀ ਦਵਾਈ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਵੀਨਾ ਕਪੂਰ ਪਤਨੀ ਵਿਨੋਦ ਕਪੂਰ ਦੀ ਲਾਸ਼ ਕਬਜ਼ੇ ਵਿਚ ਲੈ ਕੇ ਥਾਣਾ ਨੰਬਰ 3 ਦੀ ਪੁਲਸ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ। ਏ. ਐੱਸ. ਆਈ. ਮਨਫੂਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਮੁਤਾਬਕ ਬਜ਼ੁਰਗ ਔਰਤ ਵੀਨਾ ਕੁਮਾਰੀ ਬੀਮਾਰ ਰਹਿੰਦੀ ਸੀ ਅਤੇ ਉਸ ਦਾ ਇਲਾਜ ਚਲ ਰਿਹਾ ਸੀ। ਸ਼ੁੱਕਰਵਾਰ ਦੀ ਸ਼ਾਮ ਉਸ ਨੇ ਦਵਾਈ ਦੀ ਓਵਰ ਡੋਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਇਕ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਸਬੰਧੀ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।


Related News