ਕਪੂਰਥਲਾ: ਧੀ ਦਾ ਮੂੰਹ ਵੇਖਣਾ ਵੀ ਨਾ ਹੋਇਆ ਨਸੀਬ, ਜਨਮ ਦੇਣ ਦੇ ਬਾਅਦ ਮਾਂ ਨੇ ਤੋੜ ਦਿੱਤਾ ਦਮ

Saturday, Jun 19, 2021 - 06:46 PM (IST)

ਕਪੂਰਥਲਾ (ਓਬਰਾਏ)— ਕਪੂਰਥਲਾ ਸਿਵਲ ਹਸਪਤਾਲ ’ਚ ਡਿਲਿਵਰੀ ਦੌਰਾਨ ਬੀਤੀ ਰਾਤ ਇਕ ਮਹਿਲਾ ਦੀ ਮੌਤ ਹੋ ਗਈ। ਇਸ ਮਾਮਲੇ ’ਚ ਮਿ੍ਰਤਕ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੀ ਡਾਕਟਰ ’ਤੇ ਪੈਸੇ ਲੈਣ ਅਤੇ ਲਾਪਰਵਾਹੀ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

PunjabKesari

ਇਸ ਦੇ ਨਾਲ ਹੀ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ। ਡਿਲਿਵਰੀ ਦੌਰਾਨ ਮਹਿਲਾ ਨੇ ਬੱਚੀ ਨੂੰ ਜਨਮ ਦਿੱਤਾ ਅਤੇ ਉਸ ਦੀ ਬਾਅਦ ’ਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਵਿੰਦਰ ਕੌਰ ਵਾਸੀ ਧੁੜੀਆਵਾਲਾ ਨੂੰ ਕੱਲ੍ਹ ਪੇਟ ’ਚ ਡਿਲਿਵਰੀ ਦੀ ਦਰਦ ਹੋਣ ਕਰਕੇ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਬੇਟੀ ਨੂੰ ਜਨਮ ਦਿੱਤਾ। ਬੇਟੀ ਦੇ ਜਨਮ ਲੈਣ ਉਪਰੰਤ ਡਾ. ਪਰਮਿੰਦਰ ਨੇ ਆਪਰੇਸ਼ਨ ਕਰਨ ਦੇ 4 ਹਜ਼ਾਰ ਰੁਪਏ ਲਏ। ਇਸੇ ਤਰ੍ਹਾਂ ਨਰਸਾਂ ਨੇ ਵਧਾਈ ਦੇ ਰੂਪ ’ਚ 500-500 ਰੁਪਏ ਲਏ ਪਰ ਉਨ੍ਹਾਂ ਨੇ ਮਰੀਜ਼ ਦਾ ਧਿਆਨ ਨਹੀਂ ਰੱਖਿਆ ਅਤੇ ਦੇਰ ਰਾਤ ਬਲੀਡਿੰਗ ਹੋਣ ਕਰਕੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਮੰਗ ਕੀਤੀ ਡਾਕਟਰ ਅਤੇ ਨਰਸਾਂ ’ਤੇ ਮਾਮਲਾ ਦਰਜ ਕਰਕੇ ਗਿ੍ਰਫ਼ਤਾਰ ਕੀਤਾ ਜਾਵੇ। ਉੱਧਰ ਡਾਕਟਰ ਪਰਮਿੰਦਰ ਨੇ ਪੈਸੇ ਲੈਣ ਦੀ ਗੱਲ ਤੋੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ: ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

PunjabKesari
ਇਸ ਸਾਰੇ ਮਾਮਲੇ ’ਚ ਐੱਸ. ਐੈੱਮ. ਓ. ਡਾਕਟਰ ਸੰਦੀਪ ਧਵਨ ਨੇ ਕਿਹਾ ਕਿ ਮਰੀਜ਼ ਪਹਿਲਾਂ ਤੋਂ ਹੀ ਗੰਭੀਰ ਹਾਲਤ ’ਚ ਸੀ ਅਤੇ ਉਸ ਨੂੰ ਪਹਿਲਾਂ ਵੀ ਖ਼ੂਨ ਚੜ੍ਹਾਇਆ ਜਾ ਚੁੱਕਿਆ ਹੈ। ਬਾਕੀ ਮਾਮਲੇ ਦੀ ਜਾਂਚ ਹੋਣ ’ਤੇ ਹੀ ਕੁਝ ਕਿਹਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ

PunjabKesari

ਉਥੇ ਹੀ ਡੀ. ਐੱਸ. ਪੀ. ਸੁਰਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ’ਤੇ ਹੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਤੁਰੰਤ ਮਾਮਲਾ ਦਰਜ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News