ਦਰਦਨਾਕ : ਫਾਟਕ ਬੰਦ ਹੋਣ ਕਾਰਨ ਆਟੋ ''ਚ ਤੜਫਦੀ ਰਹੀ ਗਰਭਵਤੀ ਜਨਾਨੀ, ਬੱਚੇ ਨੂੰ ਜਨਮ ਦੇਣ ਮਗਰੋਂ ਤੋੜਿਆ ਦਮ
Monday, Sep 06, 2021 - 11:11 AM (IST)
ਮੰਡੀ ਗੋਬਿੰਦਗੜ੍ਹ (ਵਿਪਨ) : ਸਥਾਨਕ ਰੇਲਵੇ ਸਟੇਸ਼ਨ ਨੇੜੇ ਰੇਲਵੇ ਫਾਟਕ ਬੰਦ ਹੋਣ ਕਾਰਨ ਇਕ ਗਰਭਵਤੀ ਜਨਾਨੀ ਆਟੋ 'ਚ ਬੈਠੀ ਕਾਫ਼ੀ ਦੇਰ ਤੱਕ ਤੜਫ਼ਦੀ ਰਹੀ। ਅਖ਼ੀਰ 'ਚ ਉਸ ਨੇ ਟਰੈਕ ਦੇ ਨੇੜੇ ਹੀ ਇਕ ਬੱਚੀ ਨੂੰ ਜਨਮ ਦਿੱਤਾ ਅਤੇ ਮਗਰੋਂ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਬਿੰਦੂ ਦੇ ਪਤੀ ਧਰਮਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ ਤੋਂ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੱਜ ਤੋਂ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ
ਬੀਤੀ ਰਾਤ ਬਿੰਦੂ ਨੂੰ ਜਣੇਪਾ ਪੀੜਾਂ ਹੋਣ ਲੱਗੀਆਂ ਤਾਂ ਉਸ ਦੇ ਪਤੀ ਧਰਮਿੰਦਰ ਨੇ 108 'ਤੇ ਫੋਨ ਕੀਤਾ ਪਰ ਕਾਫੀ ਦੇਰ ਤੱਕ ਐਂਬੂਲੈਂਸ ਨਹੀਂ ਆਈ। ਇਸ ਕਾਰਨ ਧਰਮਿੰਦਰ ਨੇ ਆਪਣੀ ਪਤਨੀ ਨੂੰ ਆਟੋ 'ਚ ਬਿਠਾ ਕੇ ਹੀ ਹਸਪਤਾਲ ਲਿਜਾਣ ਦਾ ਫ਼ੈਸਲਾ ਕੀਤਾ। ਰਾਹ 'ਚ ਉਸ ਨੂੰ ਰੇਲਵੇ ਫਾਟਕ ਬੰਦ ਮਿਲਿਆ। ਉਸ ਨੇ ਫਾਟਕ 'ਤੇ ਤਾਇਨਾਤ ਰੇਲਵੇ ਮੁਲਾਜ਼ਮ ਨੂੰ ਸਾਰੇ ਹਾਲਾਤ ਬਾਰੇ ਜਾਣੂੰ ਕਰਵਾਉਂਦੇ ਹੋਏ ਫਾਟਕ ਖੋਲ੍ਹਣ ਦੀ ਗੁਹਾਰ ਲਾਈ ਤਾਂ ਮੁਲਾਜ਼ਮ ਨੇ ਫਾਟਕ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਜਨਾਨੀ ਦੀ ਚਿਖ਼ਾ ਤੋਂ ਅਸਥੀਆਂ ਚੁਗਣ ਗਿਆ ਪਰਿਵਾਰ ਰਹਿ ਗਿਆ ਹੱਕਾ-ਬੱਕਾ, ਜਾਣੋ ਅਜਿਹਾ ਕੀ ਹੋਇਆ
ਫਾਟਕ ਕਾਫੀ ਦੇਰ ਤੱਕ ਬੰਦ ਰਿਹਾ। ਇਸ ਸਮੇਂ ਦੌਰਾਨ ਬਿੰਦੂ ਆਟੋ 'ਚ ਬੈਠੀ ਦਰਦ ਨਾਲ ਤੜਫਦੀ ਰਹੀ। ਉਸ ਨੇ ਰੇਲਵੇ ਟਰੈਕ ਕਿਨਾਰੇ ਹੀ ਇਕ ਬੱਚੀ ਨੂੰ ਜਨਮ ਦੇ ਦਿੱਤਾ ਪਰ ਉਸ ਦੀ ਹਾਲਤ ਕਾਫੀ ਗੰਭੀਰ ਹੋ ਗਈ। ਸਿਵਲ ਹਸਪਤਾਲ ਤੱਕ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਗ੍ਰੁਰਪ੍ਰੀਤ ਸਿੰਘ ਰਾਜੂ ਖੰਨਾ ਅਤ ਕ੍ਰਿਸ਼ਨ ਵਰਮਾ ਬੌਬੀ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ।
ਇਹ ਵੀ ਪੜ੍ਹੋ : 7 ਸਾਲਾਂ ਦੇ ਪੁੱਤ ਨਾਲ ਪਿਓ ਦੀ ਹੈਵਾਨੀਅਤ, ਚੋਰੀ ਸੇਬ ਖਾਣ 'ਤੇ ਗਰਮ ਚਾਕੂ ਨਾਲ ਸਾੜਿਆ ਹੱਥ
ਇਸ ਦੇ ਲਈ ਉਨ੍ਹਾਂ ਨੇ ਇਲਾਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਰਾਜੂ ਖੰਨਾ ਨੇ ਕਿਹਾ ਕਿ ਵਿਧਾਇਕ ਆਪਣੇ ਨਿੱਜੀ ਹਿੱਤਾਂ ਲਈ ਰੇਲਵੇ ਓਵਰਬ੍ਰਿਜ ਦਾ ਨਿਰਮਾਣ ਨਹੀਂ ਹੋਣ ਦੇ ਰਹੇ, ਜਦੋਂ ਕਿ ਅਕਾਲੀ ਸਰਕਾਰ ਦੇ ਸਮੇਂ ਸੁਖਬੀਰ ਸਿੰਘ ਬਾਦਲ ਨੇ ਇਸ ਪੁੱਲ ਦਾ ਨੀਂਹ ਪੱਥਰ ਰੱਖਦੇ ਹੋਏ ਕਰੋੜਾਂ ਰੁਪਏ ਵੀ ਜਾਰੀ ਕਰਾਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ