ਔਰਤ ਨੂੰ ਕਰੰਟ ਲੱਗਣ ਕਾਰਨ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

Monday, Jul 29, 2024 - 11:59 AM (IST)

ਔਰਤ ਨੂੰ ਕਰੰਟ ਲੱਗਣ ਕਾਰਨ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਅਬੋਹਰ : ਇੱਥੋਂ ਦੇ ਨੇੜਲੇ ਪਿੰਡ ਪੰਨੀਵਾਲਾ ਮਾਹਲਾ 'ਚ ਇਕ ਔਰਤ ਨੂੰ ਪੱਖਾ ਲਾਉਣ ਸਮੇਂ ਕਰੰਟ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ 1 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

ਜਾਣਕਾਰੀ ਮੁਤਾਬਕ ਆਂਚਲ (30) ਪਤਨੀ ਰਾਕੇਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 3 ਭੈਣਾਂ ਅਤੇ ਇਕ ਭਰਾ 'ਚੋਂ ਸਭ ਤੋਂ ਛੋਟੀ ਸੀ। ਉਸ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ।

ਪਰਿਵਾਰ ਵਾਲਿਆਂ ਨੇ ਕਿਹਾ ਕਿ ਬੀਤੀ ਰਾਤ ਆਂਚਲ ਘਰ 'ਚ ਪੱਖਾ ਲਾ ਰਹੀ ਸੀ ਕਿ ਅਚਾਨਕ ਤਾਰ 'ਚ ਕਰੰਟ ਆਉਣ ਕਾਰਨ ਉਹ ਬੁਰੀ ਤਰ੍ਹਾਂ ਲਪੇਟ 'ਚ ਆ ਗਈ। ਪਰਿਵਾਰ ਵਾਲੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਫਿਲਹਾਲ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News