ਜਲੰਧਰ: ਬੰਗਾਲੀ ਡਾਕਟਰ ਦੇ ਕਲੀਨਿਕ 'ਚ ਇਲਾਜ ਕਰਵਾਉਣ ਆਈ ਜਨਾਨੀ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ
Monday, Aug 31, 2020 - 04:59 PM (IST)
ਜਲੰਧਰ (ਜ. ਬ.)— ਗਦਾਈਪੁਰ 'ਚ ਸਥਿਤ ਬੰਗਾਲੀ ਡਾਕਟਰ ਦੇ ਕਲੀਨਿਕ 'ਚ ਇਲਾਜ ਕਰਵਾਉਣ ਆਈ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਔਰਤ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਲੀਨਿਕ 'ਤੇ ਜ਼ੋਰਦਾਰ ਹੰਗਾਮਾ ਕੀਤਾ ਅਤੇ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਹੀ ਔਰਤ ਦੀ ਮੌਤ ਹੋਈ ਹੈ। ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਡਾ. ਦੀਪ ਹਲਦਾਰ ਪੁੱਤਰ ਨੋਲਿਨ ਹਲਦਾਰ ਨਿਵਾਸੀ ਪੱਛਮੀ ਬੰਗਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)
ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ਾਂਤੀ ਦੇਵੀ (45) ਪਤਨੀ ਰਾਕੇਸ਼ ਵਰਮਾ ਨਿਵਾਸੀ ਰਾਜਾ ਗਾਰਡਨ ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਵਰਮਾ ਨੇ ਉਨ੍ਹਾਂ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਸ ਦੀ ਪਤਨੀ ਨੂੰ ਪੇਟ 'ਚ ਦਰਦ ਸੀ, ਜਿਸ ਕਾਰਨ ਉਹ ਐਤਵਾਰ ਸਵੇਰੇ 11 ਵਜੇ ਗਦਾਈਪੁਰ 'ਚ ਸਥਿਤ ਬੰਗਾਲੀ ਡਾਕਟਰ ਦੇ ਕਲੀਨਿਕ 'ਤੇ ਆਇਆ। ਇਹ ਕਲੀਨਿਕ ਪਿਛਲੇ ਲਗਭਗ 30 ਸਾਲਾਂ ਤੋਂ ਚੱਲ ਰਿਹਾ ਸੀ। ਰਾਕੇਸ਼ ਨੇ ਦੱਸਿਆ ਕਿ ਡਾਕਟਰ ਨੇ ਉਸ ਦੀ ਪਤਨੀ ਨੂੰ 2-3 ਬੋਤਲਾਂ ਗੁਲੂਕੋਜ਼ ਦੀਆਂ ਚੜ੍ਹਾ ਦਿੱਤੀਆਂ ਅਤੇ ਅਚਾਨਕ ਆ ਕੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਤਾਲਾਬੰਦੀ ਨੇ ਉਜਾੜਿਆ ਪਰਿਵਾਰ, ਕੰਮ ਨਾ ਮਿਲਣ 'ਤੇ ਨੌਜਵਾਨ ਨੇ ਚੁੱਕਿਆ ਹੈਰਾਨ ਕਰਦਾ ਕਦਮ
ਉਸ ਨੇ ਦੋਸ਼ ਲਾਇਆ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਉਸ ਦੀ ਪਤਨੀ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪ ਹਲਦਾਰ ਆਰ. ਐੱਮ. ਪੀ. ਡਾਕਟਰ ਹੈ। ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਡਾਕਟਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੀਆਂ ਡਿਗਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ (ਵੀਡੀਓ)
ਇਹ ਵੀ ਪੜ੍ਹੋ: ਸ਼ਰਾਬ ਦੇ ਪੈਸੇ ਨਾ ਦੇਣੇ ਨੌਜਵਾਨ ਨੂੰ ਪਏ ਮਹਿੰਗੇ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿੱਤੀ ਭਿਆਨਕ ਮੌਤ